ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਬਾਰੇ ਆ ਰਹੀ ਅਜਿਹੀ ਖਬਰ,ਸਭ ਹੋ ਰਹੇ ਹੈਰਾਨ

ਇਸ ਸਮੇਂ ਦੇਸ਼ ਅੰਦਰ ਕਰੋਨਾ ਦਾ ਕਹਿਰ ਸਭ ਪਾਸੇ ਜਾਰੀ ਹੈ। ਉਥੇ ਦੀ ਸਰਕਾਰ ਵੱਲੋਂ ਇਸ ਸਬੰਧੀ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜ਼ੋਰਾਂ-ਸ਼ੋਰਾਂ ਨਾਲ ਸੇਵਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਥੇ ਵੀ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਉਨ੍ਹਾਂ ਦਾ ਵਿਰੋਧ ਸ਼ੁਰੂ ਕੀਤਾ ਗਿਆ ਸੀ।

ਜਿਸ ਨੂੰ ਅੱਜ ਛੇ ਮਹੀਨੇ ਦਾ ਸਮਾਂ ਬੀਤਣ ਤੇ ਲੋਕਾਂ ਵੱਲੋਂ ਦਿਵਸ ਦੇ ਤੌਰ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰਦੇ ਹੋਏ ਆਪਣੇ ਘਰਾਂ ਉਪਰ ਕਾਲੇ ਝੰਡੇ ਲਹਿਰਾਏ ਗਏ ਹਨ। ਓਥੇ ਹੀ ਅਗਲੇ ਸਾਲ 2022 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆ ਵੀ ਉਲੀਕੀਆਂ ਜਾ ਰਹੀਆਂ ਹਨ।

ਹੁਣ ਨਵਜੋਤ ਸਿੰਘ ਸਿੱਧੂ ਦੀ ਧੀ ਰਾਵੀਆ ਸਿੱਧੂ ਬਾਰੇ ਵੀ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਕਿ ਸਾਰੇ ਹੈਰਾਨ ਰਹਿ ਗਏ ਹਨ। ਅੱਜ ਇਥੇ ਪੰਜਾਬ ਦੇ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਭ ਸਿਆਸੀ ਪਾਰਟੀਆਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਕਾਂਗਰਸ ਨਾਲੋਂ ਤੋੜ-ਵਿਛੋੜਾ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਨਿਵਾਸ ਸਥਾਨ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਕਾਲੇ ਝੰਡੇ ਲਹਿਰਾਏ ਜਾਣ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਵੱਲੋਂ ਆਪਣੇ ਕਹੇ ਮੁਤਾਬਕ 25 ਮਈ ਨੂੰ ਨਵਜੋਤ ਸਿੰਘ ਸਿੱਧੂ ਅਤੇ ਡਾਕਟਰ ਨਵਜੋਤ ਕੌਰ ਵੱਲੋਂ ਆਪਣੀ ਰਿਹਾਇਸ਼ ਤੇ ਕਾਲਾ ਝੰਡਾ ਲਹਿਰਾਇਆ ਗਿਆ ਸੀ। ਉਥੇ ਹੀ ਅੰਮ੍ਰਿਤਸਰ ਵਾਲੀ ਰਿਹਾਇਸ਼ ਉੱਪਰ ਨਵਜੋਤ ਸਿੱਧੂ ਦੀ ਧੀ ਵੱਲੋਂ ਕਿਸਾਨਾਂ ਦੀ ਹਮਾਇਤ ਕਰਦਾ ਕਾਲਾ ਝੰਡਾ ਲਹਿਰਾਇਆ ਗਿਆ ਹੈ। ਨਵਜੋਤ ਸਿੰਘ ਸਿੱਧੂ ਜੋ ਕਿ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣਾਂ ਜਿੱਤੇ ਸਨ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਸਿਆਸਤ ਵਿੱਚ ਪੈਰ ਧਰਿਆ ਗਿਆ ਸੀ।

ਉਨ੍ਹਾਂ ਤੋਂ ਬਾਅਦ ਹੁਣ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਦੇ ਵੀ ਸਿਆਸਤ ਵਿੱਚ ਪੈਰ ਧਰਨ ਦੀਆਂ ਚਰਚਾਵਾਂ ਜ਼ੋਰਾਂ ਤੇ ਚੱਲ ਰਹੀਆਂ ਹਨ। ਸਿੱਧੂ ਜੋੜੀ ਦੀ ਧੀ ਰਾਬੀਆ ਸਿੱਧੂ ਚੋਣ ਲੜਨ ਦੀ ਉਮਰ ਵਿੱਚ ਆ ਚੁੱਕੀ ਹੈ । 1995 ਵਿੱਚ ਨਵੀਂ ਦਿੱਲੀ ਵਿਚ ਜਨਮੀ ਰਾਬੀਆ ਸਿੱਧੂ ਹੁਣ ਅਦਾਕਾਰੀ ਖੇਤਰ ਵਿਚ ਆਪਣੀ ਦਿਲਚਸਪੀ ਦਿਖਾ ਰਹੀ ਹੈ।

Leave a Reply

Your email address will not be published. Required fields are marked *