ਹੁਣ ਪੰਜਾਬ ਚ 1 ਜੂਨ ਤੋਂ ਹੋ ਸਕੇਗਾ ਇਹ ਕੰਮ – ਆਈ ਵੱਡੀ ਚੰਗੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਠੱਲ ਪਾਉਣ ਲਈ ਸੂਬੇ ਅੰਦਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਰਾਹਤ ਪ੍ਰਦਾਨ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।

ਕਰੋਨਾ ਦੇ ਦੌਰ ਵਿੱਚ ਜਿੱਥੇ ਲੋਕਾਂ ਦੀ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਛੋਟ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ।ਹੁਣ ਪੰਜਾਬ ਵਿਚ 1 ਜੂਨ ਤੋਂ ਹੋ ਸਕੇਗਾ ਇਹ ਕੰਮ ਜਿਸ ਬਾਰੇ ਚੰਗੀ ਖਬਰ ਸਾਹਮਣੇ ਆਈ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਇਕ ਛੱਤ ਹੇਠ ਹੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਇਨ੍ਹਾਂ ਸਹੂਲਤਾਂ ਵਿੱਚ ਇੱਕ ਹੋਰ ਵਾਧਾ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਪੰਜਾਬ ਰਾਜ ਈ ਗਵਰਨੈਸ ਸੁਸਾਇਟੀ ਵੱਲੋਂ ਪ੍ਰਾਪਤ ਹੋਏ ਪੱਤਰ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਹੈ ਕਿ ਸੇਵਾ ਕੇਂਦਰਾਂ ਵਿਚ 1 ਜੂਨ 2021 ਤੋਂ ਕੋਰਟ ਫੀਸ ਵੀ ਜਮ੍ਹਾਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਡਿਜੀਟਲ ਸਹੂਲਤਾਂ ਵਿੱਚ ਇੱਕ ਹੋਰ ਵਾਧਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਸੇਵਾ ਕੇਂਦਰਾਂ ਦੇ ਇੰਚਾਰਜ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਕੀਤੀਆਂ ਗਈਆਂ ਇਨ੍ਹਾਂ ਸੇਵਾਵਾਂ ਦਾ ਭਰਪੂਰ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ 100 ਰੁਪਏ ਤੱਕ ਦੀ ਫੀਸ ਬਦਲੇ 3 ਰੁਪਏ, 1000 ਰੁਪਏ ਦੀ ਫੀਸ ਬਦਲੇ 5 ਰੁਪਏ ਅਤੇ ਇਸ ਤੋਂ ਉੱਪਰ ਦੀ ਫੀਸ ਬਦਲੇ 10 ਰੁਪਏ ਚਾਰਜ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਸੇਵਾ ਕੇਂਦਰਾਂ ਉਪਰ ਲੋਕਾਂ ਨੂੰ 300 ਤੋਂ ਵਧੇਰੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਹੁਣ ਕੋਰਟ ਫੀਸ ਸੇਵਾ ਕੇਂਦਰਾਂ ਰਾਹੀਂ ਜਮਾਂ ਕਰਵਾਉਣ ਦਾ ਕੰਮ ਜਿੱਥੇ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਕੋਟ ਕਚਹਿਰੀਆਂ ਵਿਚ ਜਾਣ ਦੇ ਸਮੇਂ ਦੀ ਵੀ ਬਚਤ ਹੋਵੇਗੀ। ਕਿਉਂਕਿ ਉਹ ਆਪਣੇ ਸ਼ਹਿਰ ਅੰਦਰ ਸੇਵਾ ਕੇਂਦਰਾਂ ਉਪਰ ਹੀ ਇਹ ਫੀਸ ਜਮਾਂ ਕਰਵਾ ਸਕਦੇ ਹਨ।

Leave a Reply

Your email address will not be published. Required fields are marked *