ਅਚਾਨਕ ਹੋਈ ਇਸ ਸ਼ਖਸ਼ੀਅਤ ਦੀ ਮੌਤ,ਮੁੱਖ ਮੰਤਰੀ ਕੈਪਟਨ ਵਲੋਂ ਵੀ ਕੀਤਾ ਗਿਆ ਅਫਸੋਸ ਜਾਹਰ

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਵੇਂ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚ ਕਮੀ ਦਰਜ ਕੀਤੀ ਗਈ ਹੈ ਪਰ ਇਸ ਸਮੇਂ ਵੀ ਕਰੋਨਾ ਵਾਇਰਸ ਦੀ ਲਾਗ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਜਿਸ ਦੇ ਚਲਦਿਆਂ ਹੁਣ ਪ੍ਰਸ਼ਾਸ਼ਨ ਅਤੇ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ।

ਇਸੇ ਲਈ ਵੱਖ ਵੱਖ ਸੂਬਿਆਂ ਦੇ ਵਿਚੋਂ ਲਗਾਤਾਰ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਚਲਦੇ ਪਾਬੰਦੀਆਂ ਲਗਾਈਆਂ ਗਈਆਂ ਹਨ। ਤਾਂ ਜੋ ਇਸ ਵਾਇਰਸ ਤੇ ਕਾਬੂ ਪਾਇਆ ਜਾ ਸਕੇ ਪਰ ਲਾਗ ਦੇ ਕਾਰਨ ਲਗਾਤਾਰ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਇਸੇ ਤਰ੍ਹਾਂ ਹੁਣ ਅਚਾਨਕ ਇਸ ਪ੍ਰਸਿਧ ਹਸਤੀ ਵੀ ਮੌਤ ਹੋ ਗਈ ਜਿਸ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।

ਦਰਅਸਲ ਇਹ ਮੰਦਭਾਗੀ ਖਬਰ ਪੰਜਾਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਮਾਤਾ ਸਤਵਿੰਦਰ ਕੌਰ ਗਿੱਲ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦੀ ਉਮਰ 77 ਸਾਲਾਂ ਦੀ ਸੀ। ਉਹ ਲਗਾਤਾਰ ਕਿਸੇ ਕਾਰਨ ਬਿਮਾਰ ਚੱਲ ਰਹੇ ਸੀ ਜਿਸ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ। ਪਰ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਅਚਾਨਕ ਦੇਹਾਂਤ ਹੋ ਗਿਆ।

ਦੱਸਿਆ ਕਿ ਬਿਆਸ ਤੋਂ ਵਿਧਾਇਕ ਰਹਿ ਚੁੱਕੇ ਸਵਰਗਵਾਸੀ ਸੰਤ ਸਿੰਘ ਗਿੱਲ ਦੀ ਪਤਨੀ ਸਤਵਿੰਦਰ ਕੌਰ ਗਿੱਲ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਜਸਵੀਰ ਸਿੰਘ ਗਿੱਲ ਡਿੰਪਾ ਨੂੰ ਕਿਹਾ ਕਿ ਆਪ ਜੀ ਦੀ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਰਮਾਤਮਾ ਦੇ ਭਾਣਾ ਮੰਨਣ ਅਤੇ ਬਲ ਬਖਸ਼ਣ ਦੀ ਅਰਦਾਸ ਕੀਤੀ।

ਦੱਸ ਦੇਈਏ ਕਿ ਇਸ ਸਬੰਧੀ ਜਾਣਕਾਰੀ ਜਸਬੀਰ ਸਿੰਘ ਗਿੱਲ ਡਿੰਪਾ ਤੇ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੇ ਕੀਤੀ ਗਈ। ਦਰਅਸਲ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ ਇਕ ਪੋਸਟ ਸ਼ੇਅਰ ਕੀਤੀ ਗਈ ਜਿਸ ਵਿੱਚ ਉਹ ਲਿਖਦੇ ਹਨ ਕਿ ਮੇਰੇ ਬਹੁਤ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਸਵਿੰਦਰ ਕੌਰ ਗਿੱਲ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਪੋਸਟ ਤੋਂ ਬਾਅਦ ਹਰ ਕੋਈ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ।

Leave a Reply

Your email address will not be published.