ਕੇਂਦਰ ਸਰਕਾਰ ਨੇ ਕਰਤਾ ਵੱਡਾ ਐਲਾਨ-ਇਹਨਾਂ 12 ਕਰੋੜ ਵਿਦਿਆਰਥੀਆਂ ਦੇ ਖਾਤੇ ਚ’ ਆਉਣਗੇ ਏਨੇ ਪੈਸੇ

ਕੇਂਦਰ ਸਰਕਾਰ ਨੇ ਵਿਦਿਆਰਥੀਆਂ ਦੇ ਹਿੱਤ ‘ਚ ਵੱਡਾ ਫੈਸਲਾ ਲਿਆ ਹੈ। ਮਿਡ ਡੇ ਮੀਲ ਯੋਜਨਾ ਤਹਿਤ ਪਹਿਲੀ ਤੋਂ ਅੱਠਵੀਂ ਕਲਾਸ ਤਕ ਦੇ ਵਿਦਿਆਰਥੀਆਂ ਦੇ ਖਾਤੇ ‘ਚ ਸਿੱਧੇ ਪੈਸੇ ਟਰਾਂਸਫਰ ਕੀਤੇ ਜਾਣਗੇ। ਦੁਪਹਿਰ ਭੋਜਨ ਯੋਜਨਾ (ਮਿਡ ਡੇ ਮੀਲ) ਤਹਿਤ ਵਿਦਿਆਰਥੀਆਂ ਨੂੰ direct benefit transfer ਰਾਹੀਂ ਪੈਸਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ 12 ਕਰੋੜ ਵਿਦਿਆਰਥੀਆਂ ਨੂੰ ਵਿਸ਼ੇਸ਼ ਰਾਹਤ ਉਪਾਅ ਦੇ ਤੌਰ ‘ਤੇ ਇਹ ਸਹਾਇਤਾ ਉਪਲਬਧ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰ ਦੇ ਇਸ ਉਪਾਅ ਨਾਲ ਦੇਸ਼ ‘ਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਪਹਿਲੀ ਤੋਂ ਅੱਠਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਸਿੱਖਿਆ ਮੰਤਰੀ ਮੁਤਾਬਕ ਕੇਂਦਰ ਸਰਕਾਰ ਇਸ ਲਈ ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਹਜ਼ਾਰ ਦੋ ਸੌ ਕਰੋੜ ਰੁਪਏ ਦੀ ਜ਼ਿਆਦਾ ਰਾਸ਼ੀ ਮੁਹੱਈਆ ਕਰਵਾਏਗੀ। ਇਸ ਫੈਸਲੇ ਨਾਲ ਕੋਵਿਡ ਮਹਾਮਾਰੀ ਦੌਰਾਨ ਬੱਚਿਆਂ ਨੂੰ ਜ਼ਰੂਰੀ ਪੋਸ਼ਣ ਉਪਲਬਧ ਕਰਵਾਉਣ ਤੇ ਰੋਗ ਰੋਕੂ ਪ੍ਰਣਾਲੀ (ਇਮਿਊਨ ਸਿਸਟਮ) ਦੀ ਸਮਰੱਥਾ ਵਧਾਉਣ ‘ਚ ਮਦਦ ਮਿਲੇਗੀ। ਇਸ ਗੱਲ ਦੀ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟ ਕਰ ਕੇ ਦਿੱਤੀ ਹੈ।

ਜਾਣੋ ਕੀ ਹੈ ਮਿਡ ਡੇ ਮੀਲ ਯੋਜਨਾ – ਮਿਡ ਡੇ ਮੀਲ 15 ਅਗਸਤ 1995 ਨੂੰ ਸ਼ੁਰੂ ਕੀਤੀ ਗਈ ਸੀ। ਇਸ ਨੂੰ ਨੈਸ਼ਨਲ ਪ੍ਰੋਗਰਾਮ ਆਫ ਨਿਊਟ੍ਰਿਸ਼ੀਨਲ ਸਪੋਰਟ ਟੂ ਪ੍ਰਾਇਮਰੀ ਐਜੂਕੇਸ਼ਨ ਤਹਿਤ ਸ਼ੁਰੂ ਕੀਤਾ ਗਿਆ ਸੀ। ਸਾਲ 2017 ‘ਚ ਇਸ ਐਨਪੀ-ਐਨਐਸਪੀਈ ਦਾ ਨਾਂ ਬਦਲ ਕੇ ਨੈਸ਼ਨਲ ਪ੍ਰੋਗਰਾਮ ਆਫ ਮਿਡ ਡੇ ਮੀਲ ਇਨ ਸਕੂਲ ਕਰ ਦਿੱਤਾ ਗਿਆ। ਅੱਜ ਇਹ ਨਾਂ ਮਧਾਹਨ ਭੋਜਨ ਯੋਜਨਾ ਨਾਲ ਮਸ਼ਹੂਰ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *