ਹੁਣੇ ਹੁਣੇ ਪੰਜਾਬ ਚ ਇਥੇ ਦੁਕਾਨਾਂ ਖੁਲਣ ਅਤੇ ਬੰਦ ਕਰਨ ਦੇ ਬਾਰੇ ਚ ਹੋ ਗਿਆ ਹੁਣ ਇਹ ਐਲਾਨ

ਪੰਜਾਬ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਮਈ ਦੀ ਸ਼ੁਰੂਆਤ ਵਿੱਚ ਹੀ ਮਿੰਨੀ ਤਾਲਾ ਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਇਹ ਪਹਿਲਾ ਇਹ ਪਾਬੰਦੀ 31 ਮਈ ਤੱਕ ਜਾਰੀ ਕੀਤੀ ਗਈ ਸੀ ਪਰ ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ 27 ਮਈ ਨੂੰ ਕੀਤੀ ਗਈ ਬੈਠਕ ਵਿੱਚ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਕਈ ਅਹਿਮ ਫੈਸਲੇ ਲੈਂਦੇ ਹੋਏ ਇਸ ਤਾਲਾ ਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ।

ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਤਬਦੀਲੀ ਕਰਨ ਦੇ ਅਧਿਕਾਰ ਵੀ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਦੁਕਾਨਾ ਖੁਲ੍ਹਣ ਅਤੇ ਬੰਦ ਕਰਨ ਦੇ ਬਾਰੇ ਇਹ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਗਏ ਅਧਿਕਾਰ ਅਤੇ ਤਹਿਤ ਬਹੁਤ ਸਾਰੇ ਵੱਖ-ਵੱਖ ਜਿਲ੍ਹਾ ਮਜਿਸਟਰੇਟ ਵੱਲੋ ਜ਼ਿਲ੍ਹਿਆਂ ਵਿੱਚ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੰਗਰੂਰ ਜਿਲੇ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਦੀ ਮੰਗ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਾਹਤ ਦੇਣ ਲਈ ਜਿਲ੍ਹਾ ਮਜਿਸਟਰੇਟ ਰਾਮਵੀਰ ਵੱਲੋਂ ਜ਼ਿਲੇ ਅੰਦਰ ਸਾਰੀਆਂ ਦੁਕਾਨਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਉਥੇ ਹੀ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਅਗਰ ਕੋਈ ਵੀ ਦੁਕਾਨਦਾਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਦੇ ਬਜ਼ਾਰਾਂ ਵਿੱਚ ਇੱਕ ਦਿਨ ਸੱਜੇ ਦਿਨ ਦੀਆਂ ਦੁਕਾਨਾਂ ਤੇ ਇੱਕ ਦਿਨ ਖੱਬੇ ਦਿਨ ਦੀਆਂ ਦੁਕਾਨਾਂ ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਸਨ |

ਜਿਸ ਦਾ ਸਮਾਂ ਵੀ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਾਗੂ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤਬਦੀਲੀ ਕਰਦੇ ਹੋਏ ਸਾਰੇ ਬਾਜ਼ਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮੀ 6 ਵਜੇ ਤਕ ਖੋਲਣ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਫੈਸਲਾ ਜ਼ਿਲੇ ਅੰਦਰ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਨਾਲ ਕਾਰੋਬਾਰੀ ਅਤੇ ਦੁਕਾਨਦਾਰਾਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਕਿਉਂਕਿ ਪਹਿਲਾਂ ਕੁਝ ਸਮੇਂ ਲਈ ਖੋਲ੍ਹਣ ਵਾਲੀਆਂ ਦੁਕਾਨਾਂ ਵਿਚ ਕਾਰੋਬਾਰ ਤੇ ਬਹੁਤ ਮਾ-ੜਾ ਅਸਰ ਪੈ ਰਿਹਾ ਸੀ।

Leave a Reply

Your email address will not be published.