ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਦਾ ਸਮਾਂ 1 ਜੂਨ ਤੋਂ ਨਿਰਧਾਰਤ ਕੀਤਾ ਗਿਆ ਸੀ, ਪਰ ਬੀਤੀ ਰਾਤ ਪੰਜਾਬ ਵਿੱਚ ਭਾਰੀ ਬਾਰਸ਼ ਕਾਰਨ ਹੁਣ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨੂੰ ਦੋ-ਤਿੰਨ ਦਿਨਾਂ ਦੀ ਸਿੱਧੀ ਬਿਜਾਈ ਕੁਝ ਦਿਨਾਂ ਲਈ ਨਾ ਕਰਨ ਬਾਰੇ ਗੱਲ ਕਰ ਰਹੇ ਹਨ।
ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜ਼ਿਆਦਾਤਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਤ ਕਰ ਰਹੀ ਹੈ। ਇਹ ਅਧਿਕਾਰਤ ਤੌਰ ‘ਤੇ 1 ਜੂਨ ਤੋਂ ਸ਼ੁਰੂ ਕੀਤੀ ਗਈ ਹੈ। ਪਰ ਬੀਤੀ ਰਾਤ ਪੰਜਾਬ ਵਿੱਚ ਮੀਂਹ ਪੈਣ ਕਾਰਨ ਝੋਨੇ ਦੀ ਸਿੱਧੀ ਬਿਜਾਈ ਕੁਝ ਦਿਨਾਂ ਲਈ ਨਹੀਂ ਹੋ ਸਕਦੀ ਕਿਉਂਕਿ ਖੇਤ ਇਸ ਲਈ ਅਜੇ ਤਿਆਰ ਨਹੀਂ ਹੈ।
ਹੁਣ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ ਤਿਆਰੀ ਕਰ ਚੁੱਕੇ ਹਨ, ਉਹ ਕੁਝ ਦਿਨਾਂ ਲਈ ਰੁਕ ਕੇ ਮੌਸਮ ਦੇ ਮੱਦੇਨਜ਼ਰ ਬਿਜਾਈ ਕਰਨ। ਕਿਉਂਕਿ ਇਸ ਸਮੇਂ ਖੇਤ ‘ਚ ਨਮੀ ਦੀ ਮਾਤਰਾ ਬਹੁਤ ਜ਼ਿਆਦਾ ਹੈ, ਜਿਸ ਕਾਰਨ ਝੋਨੇ ਦੀ ਸਿੱਧੀ ਬਿਜਾਈ ਨਹੀਂ ਕੀਤੀ ਜਾ ਸਕਦੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |