ਹੁਣੇ ਹੁਣੇ ਪੰਜਾਬ ਚ’ ਸਫ਼ਰ ਕਰਨ ਵਾਲਿਆਂ ਲਈ ਜ਼ਾਰੀ ਹੋਏ ਨਵੇਂ ਹੁਕਮ-ਹੋ ਜਾਓ ਸਾਵਧਾਨ

ਜ਼ਿਲ੍ਹੇ ਵਿੱਚ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਵਿੱਚ ਆਈ ਕਮੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ 7 ਮਈ, 2021 ਨੂੰ ਜਾਰੀ ਕੀਤੇ ਹੁਕਮਾਂ ਵਿੱਚ ਕੁੱਝ ਤਬਦੀਲੀਆਂ ਕੀਤੀਆਂ ਹਨ। ਇਹ ਤਬਦੀਲੀਆਂ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸੇ ਸਮੇਂ ਕੋਵਿਡ-19 ਨੂੰ ਕੰਟਰੋਲ ਕਰਨ, ਇਸ ਦੇ ਪ੍ਰਬੰਧਨ ਦੀਆਂ ਲੋੜਾਂ ਅਤੇ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਅਤੇ ਸੁਰੱਖਿਅਤ ਕਰਨ ਵਿਚਕਾਰ ਸੰਤੁਲਨ ਬਣਾਉਣ ਹਿੱਤ ਪਿਛਲੇ ਹੁਕਮਾਂ ਵਿੱਚ ਕੁੱਝ ਤਬਦੀਲੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੋਧਾਂ ਅਨੁਸਾਰ ਸ਼ਰਾਬ ਦੇ ਠੇਕੇ ਵੀਕੈਂਡ ਕਰਫ਼ਿਊ ਦੌਰਾਨ ਬੰਦ ਰਹਿਣਗੇ। ਸ਼ਹਿਰੀ ਖੇਤਰਾਂ ਵਿੱਚ ਓਡ/ਈਵਨ ਢੰਗ ਨਾਲ ਦੁਕਾਨਾਂ ਖੋਲ੍ਹਣਾ ਬੰਦ ਕਰ ਦਿੱਤਾ ਗਿਆ ਹੈ। ਨਿੱਜੀ ਦਫ਼ਤਰਾਂ ਨੂੰ ਬਿਨਾਂ ਕਿਸੇ ਵੱਖਰੀ ਮਨਜ਼ੂਰੀ ਤੋਂ ਖੋਲ੍ਹਣ ਦੀ ਮਨਜ਼ੂਰੀ ਹੈ ਪਰ ਭੀੜ-ਭੜੱਕੇ ਤੋਂ ਬਚਣ ਲਈ ਸਿਰਫ਼ 50 ਫ਼ੀਸਦੀ ਸਟਾਫ਼ ਨੂੰ ਕੰਮ ‘ਤੇ ਬੁਲਾਇਆ ਜਾਵੇਗਾ।

ਇਸ ਤੋਂ ਇਲਾਵਾ ਨਿੱਜੀ ਵਾਹਨਾਂ ਵਿਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਗਿਣਤੀ ਸਬੰਧੀ ਪਾਬੰਦੀਆਂ ਵਾਪਸ ਲੈ ਲਈਆਂ ਗਈਆਂ ਹਨ। ਹਾਲਾਂਕਿ ਇਹ ਪਾਬੰਦੀਆਂ ਵਪਾਰਕ ਵਾਹਨਾਂ/ਟੈਕਸੀਆਂ ਆਦਿ ‘ਤੇ ਲਾਗੂ ਰਹਿਣਗੀਆਂ। ਪਹਿਲਾਂ ਤੋਂ ਲਾਗੂ ਪਾਬੰਦੀਆਂ ਜੋ ਅੱਗੇ ਵੀ ਲਾਗੂ ਰਹਿਣਗੀਆਂ, ਉਨ੍ਹਾਂ ਅਨੁਸਾਰ ਅਨੁਸਾਰ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿ ਸਕਦੀਆਂ ਹਨ ਪਰ ਮਾਲਾਂ/ਕੰਪਲੈਕਸਾਂ ਵਿਚ ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਤੋਂ ਇਲਾਵਾ ਕੋਈ ਵੀ ਸ਼ਾਪਿੰਗ ਮਾਲ ਜਾਂ ਸਿੰਗਲ/ਮਲਟੀ-ਬ੍ਰਾਂਡ ਪ੍ਰਚੂਨ ਸਟੈਂਡਅਲੋਨ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ।

ਮਾਰਕਿਟ ਐਸੋਸੀਏਸ਼ਨਾਂ ਵੱਲੋਂ ਕੋਵਿਡ ਮਾਨੀਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਨਾਮ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣਗੇ ਉਹ ਨਿੱਜੀ ਤੌਰ ‘ਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਰੈਸਟੋਰੈਂਟ /ਈਟਰੀਜ਼ ਸਿਰਫ ਸ਼ਾਮ 9 ਵਜੇ ਤੱਕ ਘਰ ਸਪੁਰਦਗੀ ਲਈ ਖੋਲ੍ਹੇ ਜਾ ਸਕਦੇ ਹਨ ਪਰ ਕੋਈ ਡਾਇਨ-ਇਨ ਜਾਂ ਟੇਕ-ਅਵੇ ਨਹੀਂ ਹੋਵੇਗਾ। ਜੇਕਰ ਕੋਈ ਉਲੰਘਣਾ ਹੁੰਦੀ ਹੈ ਤਾਂ ਪ੍ਰਬੰਧਨ ਅਤੇ ਗਾਹਕ ਦੋਹਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਸਵੈ-ਰੁਜ਼ਗਾਰ ਵਾਲੇ ਵਿਅਕਤੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਕਿ ਇਲੈਕਟ੍ਰੀਸ਼ੀਅਨ, ਪਲੰਬਰ, ਆਈ. ਟੀ. ਮੁਰੰਮਤ ਆਦਿ ਦੀ ਵੀ ਮਨਜ਼ੂਰੀ ਹੋਵੇਗੀ। ਇਸ ਦੌਰਾਨ ਜਿਨ੍ਹਾਂ ਨੂੰ ਵੀਕੈਂਡ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜ਼ਰੂਰੀ ਦੁਕਾਨਾਂ ਸ਼ਾਮਲ ਹਨ, ਜਿਵੇਂ ਕਿ ਭੋਜਨ, ਕਰਿਆਨਾ, ਦੁੱਧ, ਦਵਾਈਆਂ ਆਦਿ, ਰੈਸਟੋਰੈਂਟ/ਈਟਰੀਜ਼ (ਹੋਮ ਡਿਲਿਵਰੀ ਲਈ), ਏ. ਟੀ. ਐਮ., ਵਾਹਨ ਦੀਆਂ ਵਰਕਸ਼ਾਪਾਂ/ ਸਰਵਿਸ ਸੈਂਟਰ ਆਦਿ ਅਤੇ ਗੇਟਡ ਰਿਹਾਇਸ਼ੀ ਸੁਸਾਇਟੀਆਂ ਦੇ ਅੰਦਰ ਛੋਟੀਆਂ ਦੁਕਾਨਾਂ, ਜੋ ਸਥਾਨਕ ਲੋੜਾਂ ਦੀ ਪੂਰਤੀ ਕਰਦੀਆਂ ਹਨ।

ਨਿੱਜੀ ਦਫ਼ਤਰਾਂ ਸਬੰਧੀ ਹੁਕਮ ਅਨੁਸਾਰ, ਦਫ਼ਤਰਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਹੈ ਪਰ ਭੀੜ ਤੋਂ ਬਚਣ ਲਈ ਸਿਰਫ 50 ਫ਼ੀਸਦੀ ਸਟਾਫ਼ ਨੂੰ ਕੰਮ ‘ਤੇ ਬੁਲਾਇਆ ਜਾਵੇਗਾ। ਸਾਰੇ ਦਫ਼ਤਰਾਂ ਦੇ ਮੁਖੀਆਂ ਵੱਲੋਂ ਘਰ ਤੋਂ ਕੰਮ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਸਬੰਧਿਤ ਸਟਾਫ਼ ਮੁਲਾਜ਼ਮਾਂ ਨੂੰ ਸਿਰਫ ਉਨ੍ਹਾਂ ਦੇ ਆਈ. ਡੀ. ਕਾਰਡਾਂ ਨਾਲ ਕੰਮ ‘ਤੇ ਆਉਣ ਅਤੇ ਜਾਣ ਦੀ ਮਨਜ਼ੂਰੀ ਹੋਵੇਗੀ। ਦੁਰਵਰਤੋਂ ਕਰਨ ‘ਤੇ ਸਖ਼ਤ ਦੰਡਕਾਰੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.