ਹੁਣੇ ਹੁਣੇ ਨਵਜੋਤ ਸਿੱਧੂ ਦੀ ਇਸ ਪਾਰਟੀ ਚ’ ਐਂਟਰੀ ਨੂੰ ਲੈ ਕੇ ਆਈ ਤਾਜ਼ਾ ਵੱਡੀ ਖ਼ਬਰ

ਪੰਜਾਬ ਕਾਂਗਰਸ ਨੇ ਆਪਣੇ ਅੰਦਰੂਨੀ ਕਲੇਸ਼ ਨੂੰ ਮੁਕਾਉਣ ਤਿੰਨ ਮੈਂਬਰੀ ਕਮੇਟੀ ਨਾਲ ਬੈਠਕ ਕੀਤੀ, ਜਿਸ ਵਿੱਚ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਸ਼ਾਮਲ ਹੋਏ , ਜਿਨ੍ਹਾਂ ਵੱਲੋਂ 3 ਮੈਂਬਰੀ ਕਮੇਟੀ ਅੱਗੇ ਆਪਣਾ ਪੱਖ ਰੱਖਿਆ ਹੈ। ਜਿੱਥੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ।ਹੁਣ ਕਾਂਗਰਸ ਦੇ ਕਲੇਸ਼ ਨੂੰ ਖਤਮ ਕਰਨ ਵਿੱਚ ਲੱਗੀ ਕਮੇਟੀ ਅਗਲੇ ਦੋ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਸੋਨੀਆ ਅਤੇ ਰਾਹੁਲ ਗਾਂਧੀ ਅੱਗੇ ਪੇਸ਼ ਕੀਤੀ ਜਾਵੇਗੀ।

ਕਮੇਟੀ ਆਪਣੀ ਰਿਪੋਟ ਵਿੱਚ ਕੀ ਸ਼ਿਕਾਇਤਾਂ ਆਈਆ ਹਨ ਅਤੇ ਕੀ ਕੀਤਾ ਜਾ ਸਕਦਾ ਹੈ ਉਸ ਦੀ ਰਿਪੋਰਟ ਦੇਵੇਗੀ, ਜਿਸ ਤੋਂ ਬਾਅਦ ਆਖਰੀ ਫੈਸਲਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੈਅ ਕਰਨਗੇ ਅਤੇ ਉਸ ਤੋਂ ਬਾਅਦ ਪੰਜਾਬ ਕੈਬਨਿਟ ਅਤੇ ਸੂਬਾ ਕਾਂਗਰਸ ਕਮੇਟੀ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ।ਕੋਈ ਵੀ ਫੈਸਲਾ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ, ਸੋਨੀਆਂ ਗਾਂਧੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਪ੍ਰਤਾਪ ਬਾਜਵਾ, ਸੁਨੀਲ ਜਾਖੜ ਨਾਲ ਮੁਲਾਕਾਤ ਜਾਂ ਫੋਨ ‘ਤੇ ਗੱਲ ਕਰਾਂਗੇ।ਬੀਤੇ ਦਿਨੀਂ ਮੁੱਖ ਮੰਤਰੀ ਦਿੱਲੀ ਪਹੁੰਚੇ ਮੁੱਖ ਮੰਤਰੀ ਨੇ ਖੜਗੇ ਕਮੇਟੀ ਨੂੰ ਲੀਡਰਾਂ ਦੀ ਰਿਪੋਰਟ ਸੌਂਪੀ।

ਰਿਪੋਰਟ ‘ਚ ਮੁੱਖ ਮੰਤਰੀ ਨੇ ਅਜਿਹੇ ਮੰਤਰੀ, ਵਿਧਾਇਕਾਂ ਦਾ ਵੀ ਜ਼ਿਕਰ ਕੀਤਾ ਹੈ, ਜਿਨ੍ਹਾਂ ‘ਤੇ ਰੇਤ, ਸ਼ਰਾਬ ਅਤੇ ਟਰਾਂਸਪੋਰਟ ਮਾਫੀਆ ਨਾਲ ਜੁੜੇ ਹੋਣ ਦੇ ਦੋਸ਼ ਹਨ।ਮੁੱਖ ਮੰਤਰੀ ਨੇ ਕਮੇਟੀ ਨੂੰ ਕਿਹਾ ਕੀ ਅਜਿਹੇ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਤੋਂ ਦੂਰ ਰੱਖਿਆ ਜਾਵੇ ਤਾਂ ਜੋ ਵਿਰੋਧੀਆਂ ਨੂੰ ਸਰਕਾਰ ‘ਤੇ ਹਮਲਾ ਕਰਨ ਦਾ ਮੌਕਾ ਨਾ ਮਿਲੇ।

ਉੱਥੇ ਹੀ ਮੁੱਖ ਮੰਤਰੀ ਨੇ ਆਪਣੀ ਹੀ ਪਾਰਟੀ ਦੇ ਕਈ ਲੀਡਰਾਂ ਵੱਲੋਂ ਸਰਕਾਰ ਵਿਰੋਧੀ ਬਿਆਨਬਾਜ਼ੀ ਦਾ ਵੀ ਮੁੱਦਾ ਚੁੱਕਿਆ ਹੈ।ਉਧਰ ਦੂਜੇ ਪਾਸੇ ਹੀ ਰਾਜਨੀਤੀ ਬਜ਼ਾਰ ਇਹ ਚਰਚਾਵਾਂ ਗਰਮ ਹੋ ਰਹੀਆਂ ਹਨ ਕੀ ਮੰਤਰੀ ਮੰਡਲ ਵਿੱਚ ਤਬਦੀਲੀ ਹੋ ਸਕਦੀ ਹੈ, ਅਤੇ ਸਿੱਧੂ ਦੇ ਕਰੀਬੀ ਮੰਤਰੀਆਂ ਨੇ ਕਮੇਟੀ ਤੋਂ ਮੰਗ ਕੀਤੀ ਹੈ।ਸਿੱਧੂ ਦੇ ਕਰੀਬੀ ਮੰਤਰੀਆਂ ਨੇ ਕਮੇਟੀ ਤੋਂ ਮੰਗ ਕੀਤੀ ਹੈ ਕੀ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਤਾਇਨਾਤ ਕਰ ਦਿੱਤਾ ਜਾਵੇ।

ਸੂਤਰਾਂ ਮੁਤਾਬਕ ਕਮੇਟੀ ਆਪਣੀ ਰਿਪੋਰਟ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਰਹਿਣਗੇ ਇਸ ਦਾ ਸੁਝਾਅ ਦੇ ਸਕਦੀ ਹੈ ਪਰ ਕੈਬਨਿਟ ਵਿੱਚ ਫੇਰਬਦਲ ਹੋ ਸਕਦਾ ਹੈ ਅਤੇ ਦਲਿਤ ਚਿਿਹਰਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ ਇੰਨਾ ਹੀ ਨਹੀਂ ਸਿੱਧੂ ਨੂੰ ਨਵੀਂ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਡਿਪਟੀ ਸੀ.ਐੱਮ ਜਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *