ਗੈਸ ਸਿਲੰਡਰ ਵਾਲਿਆਂ ਲਈ ਆਈ ਬਹੁਤ ਚੰਗੀ ਖ਼ਬਰ-ਲੋਕਾਂ ਚ’ ਛਾਈ ਖੁਸ਼ੀ-ਦੇਖੋ ਪੂਰੀ ਖ਼ਬਰ

ਭਾਰਤ ਸਰਕਾਰ ਪ੍ਰਧਾਨ ਮੰਤਰੀ ਉਜੱਵਲਾ ਯੋਜਨਾ ਤਹਿਤ ਦੇਸ਼ ਦੇ 1 ਕਰੋੜ ਪਰਿਵਾਰਾਂ ਨੂੰ ਮੁਫ਼ਤ ‘ਚ LPG ਸਿਲੰਡਰ ਦੇ ਰਹੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਉਜੱਵਲਾ ਯੋਜਨਾ ਦੇ ਵਿਸਤਾਰ ਦਾ ਐਲਾਨ ਕੀਤਾ ਸੀ।

ਹੁਣ ਖ਼ਬਰਾਂ ਦੀ ਮੰਨੀਏ ਤਾਂ ਸਰਕਾਰ ਜੂਨ ਦੇ ਦੂਜੇ ਹਫ਼ਤੇ ਤੋਂ ਇਸ ਯੋਜਨਾ ਦਾ ਅਗਲਾ ਪੜਾਅ ਸ਼ੁਰੂ ਕਰ ਸਕਦੀ ਹੈ। ਬਿਜਨੈਸ ਸਟੈਂਡਰਡ ਮੁਤਾਬਿਕ ਉਜੱਵਲਾ ਯੋਜਨਾ ਦਾ ਮੌਜੂਦਾ ਪੜਾਅ ਵੀ ਪਹਿਲਾਂ ਵਰਗਾ ਹੋਵੇਗਾ। ਨਿਯਮਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ਯੋਜਨਾ ਲਈ ਕਿਵੇਂ ਅਪਲਾਈ ਕਰ ਸਕਦੇ ਹਨ ਤੇ ਇਸ ਦੇ ਕੀ ਫਾਇਦੇ ਹਨ।

ਭਾਰਤ ਸਰਕਾਰ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਉਜੱਵਲਾ ਯੋਜਨਾ ਤਹਿਤ ਘਰੇਲੂ ਰਸੋਈ ਗੈਸ ਕੁਨੈਕਸ਼ਨ ਦਿੰਦੀ ਹੈ। ਇਹ ਯੋਜਨਾ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ।

ਗੈਸ ਦੇ ਕੁਨੈਕਸ਼ਨ ਨੂੰ ਪਰਿਵਾਰ ਦੀ ਔਰਤਾਂ ਦੇ ਨਾਂ ‘ਤੇ ਜਾਰੀ ਕੀਤਾ ਜਾਂਦਾ ਹੈ। ਇਸ ਨਾਲ ਔਰਤਾਂ ਦੇ ਸਸ਼ਕਤੀਕਰਨ ‘ਚ ਮਦਦ ਮਿਲਦੀ ਹੈ। ਖ਼ਾਸ ਕਰ ਪੇਂਡੂ ਖੇਤਰਾਂ ‘ਚ ਔਰਤਾਂ ਨੂੰ ਇਸ ਯੋਜਨਾ ਨਾਲ ਬਹੁਤ ਫਾਇਦਾ ਹੋਇਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.