ਹੁਣੇ ਹੁਣੇ ਇਹਨਾਂ ਥਾਂਵਾਂ ਤੇ ਆਈ ਭਾਰੀ ਮੀਂਹ ਦੀ ਚੇਤਾਵਨੀਂ-ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਮਾਨਸੂਨ ਜਿਸ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ, ਉਸ ਨਾਲ ਦਿੱਲੀ-ਐੱਨਸੀਆਰ ਸਮੇਤ ਉੱਤਰ ਭਾਰਤ ਨੂੰ ਜਲਦ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਮੁੰਬਈ ਸਮੇਤ ਸੂਬਿਆਂ ਦੇ ਹੋਰ ਤੱਟੀ ਖੇਤਰਾਂ ’ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਉੱਥੇ ਹੀ ਮੱਧ ਪ੍ਰਦੇਸ਼ ’ਚ ਪ੍ਰੀ-ਮਾਨਸੂਨ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਮੁਤਾਬਕ, ਦੱਖਣੀ-ਪੱਛਮੀ ਮਾਨਸੂਨ ਹੁਣ ਪੂਰਬੀ ਭਾਰਤ ਵੱਲ ਵਧ ਰਿਹਾ ਹੈ। ਮਹਾਰਾਸ਼ਟਰ ਤੋਂ ਬਾਅਦ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ’ਚ ਮਾਨਸੂਨ ਦੇ ਜਲਦ ਪਹੁੰਚਣ ਦਾ ਅੰਦਾਜ਼ਾ ਹੈ।

ਯੂਪੀ, ਬਿਹਾਰ ਤੇ ਐੱਮਪੀ ’ਚ ਕਦੋਂ ਤਕ ਆ ਜਾਵੇਗਾ ਮਾਨਸੂਨ – ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ’ਚ 11 ਜੂਨ ਦੇ ਘੱਟ ਦਬਾਅ ਦਾ ਖੇਤਰ ਬਣਾਉਣ ਦੀ ਸੰਭਾਵਨਾ ਜਤਾਈ ਹੈ। ਇਸ ਦਾ ਅਸਰ ਮਾਨਸੂਨ ’ਤੇ ਦਿਖਾਈ ਦੇ ਸਕਦਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 11 ਜੂਨ ਤਕ ਮਾਨਸੂਨ ਮਹਾਰਾਸ਼ਟਰ ਦੇ ਬਾਕੀ ਹਿੱਸਿਆਂ (ਮੁੰਬਈ ਸਮੇਤ), ਤੇਲੰਗਾਨਾ, ਆਂਧਰਾ ਪ੍ਰਦੇਸ਼ ਤਕ ਪਹੁੰਚ ਜਾਵੇਗਾ ਤੇ 11-13 ਜੂਨ ਦੇ ਵਿਚਕਾਰ ਓਡੀਸ਼ਾ, ਪੱਛਮੀ ਬੰਗਾਲ, ਛੱਤੀਸਗੜ੍ਹ, ਝਾਰਖੰਡ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਤੇ ਗੁਜਰਾਤ ਤਕ ਪਹੁੰਚਣ ਦਾ ਅਨੁਮਾਨ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *