ਇੰਡੀਆ ਚ ਇਸ ਮਸ਼ਹੂਰ ਕ੍ਰਿਕਟਰ ਦੀ ਹੋਈ ਅਚਾਨਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ

ਜਿਥੇ ਕਰੋਨਾ ਵਾਇਰਸ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਇਸ ਸਮੇਂ ਦੌਰਾਨ ਕਈ ਵੱਡੀਆਂ ਹਸਤੀਆਂ ਅਤੇ ਆਮ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਜੇਕਰ ਹੈ ਤਾਂ ਬਾਲੀਵੁੱਡ ਜਾਂ ਕਾਰੋਬਾਰ ਦੀ ਗੱਲ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੇ ਕਾਰਨ ਇਹ ਬਹੁਤ ਪ੍ਰਭਾਵਿਤ ਹੋਇਆ ਹੈ।

ਭਾਵੇਂ ਇਸ ਸਮੇਂ ਦੌਰਾਨ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲੇ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਸ ਸਮੇਂ ਦੌਰਾਨ ਕਰੋਨਾ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫ਼ੈਲ ਗਈ।

ਦਰਅਸਲ ਇਹ ਮੰਦਭਾਗੀ ਖਬਰ ਬੰਗਾਲ ਦੇ ਸਾਬਕਾ ਕ੍ਰਿਕਟਰ ਨਾਲ ਸਬੰਧਿਤ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਬਕਾ ਕ੍ਰਿਕਟਰ ਰਵੀ ਬੈਨਰਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਇਹ ਰਵੀ ਬੈਨਰਜੀ ਪਿਛਲੇ ਕੁਝ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ ਚੱਲਦਿਆਂ ਹਸਪਤਾਲ ਦੇ ਵਿੱਚ ਆਪਣੇ ਆਖਰੀ ਸਾਹ ਲਏ।

ਇਸ ਸਬੰਧੀ ਜਾਣਕਾਰੀ ਬੰਗਾਲ ਕ੍ਰਿਕਟ ਸੰਘ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਸੰਘ ਦੇ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਅਤੇ ਉਸ ਵਿੱਚ ਕਿਹਾ ਗਿਆ ਹੈ ਕਿ ਬੈਨਰਜੀ ਹਾਲ ਹੀ ਵਿੱਚ ਕਰੋਨਾ ਤੋਂ ਠੀਕ ਹੋ ਗਏ ਸਨ ਪਰ ਦਿਲ ਦੀ ਬਿਮਾਰੀ ਦੇ ਕਾਰਨ ਉਨ੍ਹਾਂ ਨੂੰ ਜ਼ੇਰੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਦੱਸ ਦਈਏ ਕਿ ਰਾਵੀ ਬੈਨਰਜੀ ਦੇ ਦੇਹਾਂਤ ਤੇ ਕੈਬ ਪ੍ਰਧਾਨ ਅਬੀਸ਼ੇਕ ਡਾਲਮੀਆ ਮੈਂ ਦੁੱਖ ਜ਼ਾਹਿਰ ਕਰਦੇ ਹੋਏ ਰਾਵੀ ਬੈਨਰਜੀ ਦੇ ਪਰਿਵਾਰ ਨੂੰ ਸੰਘ ਵੱਲੋਂ ਸੋਗ ਸੰਦੇਸ਼ ਭੇਜਿਆ ਗਿਆ। ਦੱਸ ਦਈਏ ਕਿ ਰਵੀ ਬੈਨਰਜੀ ਨੇ 1969-70 ਤੋਂ ਲੈ ਕੇ 1974-45 ਦੌਰਾਨ ਬੰਗਾਲ ਲਈ ਪਹਿਲੇ ਦਰਜੇ ਦੇ ਮੈਚ ਖੇਡੇ ਹਨ। ‌ ਪਰ ਉਨ੍ਹਾਂ ਦੇ ਅੱਜ ਅਚਾਨਕ ਇਸ ਤਰ੍ਹਾਂ ਸੰਸਾਰ ਤੋਂ ਰੁਖ਼ਸਤ ਹੋ ਜਾਣ ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਅਤੇ ਹਰ ਪਾਸੇ ਦੁੱਖ ਦੀ ਲਹਿਰ ਹੈ।

Leave a Reply

Your email address will not be published. Required fields are marked *