ਹੁਣੇ ਹੁਣੇ ਸਿਮਰਜੀਤ ਬੈਂਸ ਬਾਰੇ ਆਈ ਵੱਡੀ ਮਾੜੀ ਖਬਰ-ਹਰ ਪਾਸੇ ਹੋਈ ਚਰਚਾ

ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮੁੜ ਤੋਂ ਜਿਨਸੀ ਸ਼ੋਸ਼ਣ ਕਰਨ ਦੇ ਇਲਜ਼ਾਮ ਲੱਗੇ ਹਨ। ਵਿਧਾਇਕ ਬੈਂਸ ‘ਤੇ ਇਹ ਇਲਜ਼ਾਮ ਹੁਣ ਇਕ ਅਧਿਆਪਕਾ ਵੱਲੋਂ ਲਾਏ ਗਏ ਹਨ। ਉਕਤ ਜਨਾਨੀ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਸਿੱਧਾ ਮੇਲ ਕਰਕੇ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।

ਹਾਲਾਂਕਿ ਸਿਮਰਜੀਤ ਬੈਂਸ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਫ਼ਾਈ ਦਿੰਦਿਆਂ ਇਹ ਕਿਹਾ ਗਿਆ ਕਿ ਇਹ ਸਭ ਉਨ੍ਹਾਂ ਦੇ ਵਿਰੋਧੀਆਂ ਦੀ ਸਾਜ਼ਿਸ਼ ਹੈ, ਜੋ ਉਨ੍ਹਾਂ ਦੇ ਸਿਆਸੀ ਭਵਿੱਖ ਨੂੰ ਢਾਹ ਲਾਉਣ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ।ਬੈਂਸ ਦੀ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਇਨਸਾਫ਼ ਪਾਰਟੀ ਲੁਧਿਆਣਾ ਦੀ ਲਗਭਗ ਸਾਰੀ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਖੁੱਲ੍ਹ ਕੇ ਬਹਿਸ ਦਾ ਸਮਰਥਨ ਕਰਦਿਆਂ ਸਾਫ਼ ਕਿਹਾ ਕਿ ਸਿਮਰਜੀਤ ਬੈਂਸ ਦਾ ਅਕਸ ਸਾਫ਼-ਸੁਥਰਾ ਹੈ।

ਸਿਮਰਜੀਤ ਬੈਂਸ ਨੇ ਕਿਹਾ ਕਿ ਜਿਸ ਜਨਾਨੀ ਵੱਲੋਂ ਉਨ੍ਹਾਂ ‘ਤੇ ਇਲਜ਼ਾਮ ਲਗਾਏ ਗਏ ਹਨ, ਉਹ ਉਸ ਨੂੰ ਇੱਕ ਵਾਰ ਹੀ ਮਿਲੇ ਸਨ, ਉਹ ਵੀ ਜਦੋਂ ਉਨ੍ਹਾਂ ਦੇ ਫਾਰਮ ਹਾਊਸ ਦਾ ਕੰਮ ਚੱਲ ਰਿਹਾ ਸੀ ਤਾਂ ਉਦੋਂ ਜਨਾਨੀ ਕਿਸੇ ਵਿਅਕਤੀ ਨਾਲ ਪਲਾਟ ਵੇਖਣ ਉੱਥੇ ਆਈ ਸੀ। ਉਨ੍ਹਾਂ ਦੱਸਿਆ ਕਿ ਉਸੇ ਥਾਂ ‘ਤੇ ਉਨ੍ਹਾਂ ਦੀ ਥੋੜ੍ਹੀ ਦੇਰ ਗੱਲਬਾਤ ਹੋਈ ਅਤੇ ਉੱਥੇ ਬੈਠਣ ਤੱਕ ਦੀ ਥਾਂ ਨਹੀਂ ਸੀ, ਇਸ ਕਰਕੇ ਉਹ ਇਸੇ ਤਰ੍ਹਾਂ ਚਲੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਉਕਤ ਜਨਾਨੀ ਨਾਲ ਕਦੇ ਮੁਲਾਕਾਤ ਨਹੀਂ ਹੋਈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਵਿਰੋਧੀਆਂ ਵੱਲੋਂ ਲਗਾਤਾਰ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਇਸ ਸਬੰਧੀ ਕੋਈ ਸਬੂਤ ਨਹੀਂ ਜੁਟਾ ਪਾ ਰਹੀ ਹੈ ਅਤੇ ਨਾ ਹੀ ਅਦਾਲਤ ਵਿਚ ਉਨ੍ਹਾਂ ਦੇ ਖ਼ਿਲਾਫ਼ ਕੋਈ ਸਬੂਤ ਮਿਲ ਰਿਹਾ ਹੈ, ਜਿਸ ਕਰਕੇ ਜੋ ਇਲਜ਼ਾਮ ਲਗਾਤਾਰ ਲਗਾਏ ਜਾ ਰਹੇ ਹਨ, ਉਹ ਝੂਠ ਤੋਂ ਸਿਵਾਏ ਕੁੱਝ ਨਹੀਂ ਹਨ। ਸਿਮਰਜੀਤ ਬੈਂਸ ਨੇ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹਨ ਅਤੇ ਇਸੇ ਦਾ ਵਿਰੋਧੀਆਂ ਨੂੰ ਡਰ ਪੈ ਗਿਆ ਹੈ ਕਿਉਂਕਿ ਹੁਣ ਚੋਣਾਂ ਨੇੜੇ ਆ ਗਈਆਂ ਹਨ।

ਇਸ ਕਰਕੇ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਨਾਨੀਆਂ ਨੂੰ ਲਾਲਚ ਦੇ ਕੇ ਉਨ੍ਹਾਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਾਰੇ ਲੋਕ ਜਾਣਦੇ ਹਨ ਕਿ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਵੱਡੇ ਭਰਾ ਦਾ ਅਕਸ ਕਿਹੋ ਜਿਹਾ ਹੈ। ਉਨ੍ਹਾਂ ਆਪਣੇ ‘ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਕਾਨੂੰਨ ਹਮੇਸ਼ਾ ਸੱਚ ਦਾ ਸਾਥ ਦਿੰਦਾ ਹੈ ਅਤੇ ਉਨ੍ਹਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ।

Leave a Reply

Your email address will not be published. Required fields are marked *