ਏਥੇ ਕਾਲ ਬਣ ਕੇ ਆਈ ਮੌਤ ਨੇ ਤਬਾਹ ਕੀਤਾ ਪੂਰਾ ਪਰਿਵਾਰ-ਹੋਈਆਂ ਏਨੀਆਂ ਮੌਤਾਂ

ਸੂਬੇ ਭਰ ‘ਚ ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਝੱਖੜ ਕਾਰਨ ਕਈ ਥਾਈਂ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਪਟਿਆਲਾ (Patiala) ਵਿਚ ਕੰਧ ਡਿਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਵਾਸੀ ਮਜ਼ਦੂਰਾਂ ਦਾ ਇਹ ਪਰਿਵਾਰ ਘਨੌਰ ਪਿੰਡ ਵਿਚ ਰਹਿੰਦਾ ਹੈ।

ਭਾਰੀ ਮੀਂਹ (Heavy Rain) ਹੋਣ ਕਾਰਨ ਘਰ ਦੀ ਕੰਧ ਢਹਿ ਗਈ ਅਤੇ ਮਲਬੇ ਹੇਠ ਦੱਬਣ ਕਾਰਨ ਪਰਿਵਾਰ ਦੇ 4 ਮੈਂਬਰਾਂ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਵਿਚ ਇਕ 60 ਸਾਲਾ ਬਜ਼ੁਰਗ ਮਹਿਲਾ, 26 ਸਾਲਾ ਨੌਜਵਾਨ, 7 ਅਤੇ 11 ਸਾਲ ਦੀਆਂ ਦੋ ਬੱਚੀਆਂ ਸ਼ਾਮਲ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਪੰਜਾਬ (Punjab) ਵਿਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਪਰ ਇਸ ਦੌਰਾਨ ਤੇਜ਼ ਹਨੇਰੀ ਅਤੇ ਝੱਖੜ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕੁਝ ਘਰਾਂ ਉੱਪਰ ਅਸਮਾਨੀ ਬਿਜਲੀ ਡਿੱਗਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.