ਹੁਣੇ ਹੁਣੇ CBSE ਸਕੂਲਾਂ ਲਈ ਆਈ ਇਹ ਵੱਡੀ ਖਬਰ – ਹੋਇਆ ਇਹ ਐਲਾਨ

ਕਰੋਨਾ ਦੇ ਕਾਰਨ ਦੇਸ਼ ਅੰਦਰ ਪਿਛਲੇ ਸਾਲ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਇਸ ਲਈ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ।

ਪਿਛਲੇ ਸਾਲ ਅਕਤੂਬਰ ਵਿਚ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਸੀ ਕਿਉਕਿ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਵੱਡੀ ਕਲਾਸ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।ਕਰੋਨਾ ਕੇਸਾਂ ਵਿੱਚ ਵਾਧੇ ਨੂੰ ਫਿਰ ਤੋਂ ਦੇਖਦੇ ਹੋਏ ਸਰਕਾਰ ਵੱਲੋਂ ਫਿਰ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਸੀ ਬੀ ਐਸ ਈ ਸਕੂਲਾਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ

। ਜਿੱਥੇ ਪਹਿਲਾਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ 5,8, ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਮੁਲਤਵੀ ਕੀਤੀਆਂ ਗਈਆਂ ਸੀਬੀਐਸਈ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।ਕਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਵਿਦਿਆਰਥੀ ਅਤੇ ਮਾਪੇ ਗਹਿਰੀ ਚਿੰਤਾ ਵਿੱਚ ਸਨ ਅਤੇ ਜਿਨ੍ਹਾਂ ਵੱਲੋਂ ਅਦਾਲਤ ਵਿੱਚ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਸੀ।

ਹੁਣ ਸੀ ਬੀ ਐਸ ਈ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਇਵੈਲੂਏਸ਼ਨ ਕਰਾਈਟੇਰੀਆ ਜਾਰੀ ਕਰਨ ਸਬੰਧੀ ਐਲਾਨ ਕੀਤਾ ਗਿਆ ਹੈ।ਸੀ ਬੀ ਐਸ ਈ ਬੋਰਡ ਵੱਲੋਂ 14 ਜੂਨ 2021 ਨੂੰ ਮੁਲੰਕਣ ਲਈ ਇਹ ਕਰਾਈਟੇਰੀਆ ਜਾਰੀ ਕਰ ਦਿੱਤਾ ਜਾਵੇਗਾ ਉੱਥੇ ਹੀ ਸੀ ਬੀ ਐਸ ਈ ਜਮਾਤ ਬਾਰਵੀਂ ਦੀ ਮੁਲੰਕਣ ਕਰਾਈਟੇਰੀਆ 2021 ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਅਧਿਕਾਰਤ ਵੈਬਸਾਈਟ cbse.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੁਝ ਦਿਨ ਪਹਿਲਾਂ ਹੀ ਸੀ ਬੀ ਐਸ ਈ ਸਕੱਤਰ ਅਨੁਰਾਗ ਤ੍ਰਿਪਾਠੀ ਵੱਲੋਂ ਕਿਹਾ ਗਿਆ ਸੀ ਕਿ ਬੋਰਡ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰੇਗਾ ਕਿ ਸੀ ਬੀ ਐਸ ਈ ਵੱਲੋਂ ਬਾਰ੍ਹਵੀਂ ਦੇ ਨਤੀਜੇ ਨਾਲ ਵਿਦਿਆਰਥੀਆਂ ਨੂੰ ਹਾਇਰ ਐਜੂਕੇਸ਼ਨ ਸਬੰਧੀ ਅਪਲਾਈ ਕਰਨ ਲਈ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੀ ਬੀ ਐੱਸ ਈ ਬੋਰਡ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ 12 ਲੱਖ ਵਿਦਿਆਰਥੀਆਂ ਦਾ ਮੁਲੰਕਣ ਕਰਾਈਟੇਰੀਆ ਅਧਿਕਾਰਤ ਵੈਬਸਾਈਟ ਤੇ ਜਾਰੀ ਕੀਤਾ ਜਾ ਰਿਹਾ ਹੈ।

Leave a Reply

Your email address will not be published.