ਹੁਣੇ ਹੁਣੇ ਆਖ਼ਰ ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਬਾਰੇ ਕਰਤਾ ਇਹ ਵੱਡਾ ਐਲਾਨ-ਹਰ ਪਾਸੇ ਛਾਈ ਖੁਸ਼ੀ

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।

ਇਹ ਗ੍ਰਾਂਟ ਸਕੂਲਾਂ ਵਿਚ ਖ਼ਰਾਬ ਅਵਸਥਾ ਵਿਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖ੍ਰੀਦਦਾਰੀ, ਲੈਬਾਰਟਰੀਆਂ ਦੇ ਵਿਕਾਸ ਲਈ, ਬਿਜਲਈ ਖ਼ਰਚਿਆਂ, ਇੰਟਰਨੈੱਟ ਸੇਵਾਵਾਂ, ਪਾਣੀ ਦੀ ਵਿਵਸਥਾ ਅਤੇ ਸਿੱਖਣ-ਸਿਖਾਉਣ ਸਮੱਗਰੀ ਲਈ ਖ਼ਰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵੱਲੋਂ ਇਮਾਰਤ ਦੇ ਰੱਖ-ਰਖਾਅ, ਪਖਾਨਿਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਇਹ ਰਾਸ਼ੀ ਵਰਤੋਂ ਵਿਚ ਲਿਆਂਦੀ ਜਾ ਸਕਦੀ ਹੈ।

ਬੁਲਾਰੇ ਨੇ ਇਸ ਦੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ 331.50 ਲੱਖ ਰੁਪਏ, ਬਰਨਾਲਾ ਲਈ 70.15 ਲੱਖ ਰੁਪਏ, ਬਠਿੰਡਾ ਲਈ 171.31 ਲੱਖ ਰੁਪਏ, ਫ਼ਰੀਦਕੋਟ ਜ਼ਿਲ੍ਹੇ ਲਈ 104.10 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਲਈ 113.65 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲ੍ਹੇ ਲਈ 192.95 ਲੱਖ ਰੁਪਏ, ਫ਼ਿਰੋਜ਼ਪੁਰ ਲਈ 193.10 ਲੱਖ ਰੁਪਏ, ਗੁਰਦਾਸਪੁਰ ਲਈ 265.50 ਲੱਖ ਰੁਪਏ, ਹੁਸ਼ਿਆਰਪੁਰ ਜ਼ਿਲ੍ਹੇ 224.05 ਲੱਖ ਰੁਪਏ,

ਜਲੰਧਰ ਜ਼ਿਲ੍ਹੇ 269.50 ਲੱਖ ਰੁਪਏ, ਕਪੂਰਥਲਾ ਲਈ 135.90 ਲੱਖ ਰੁਪਏ, ਲੁਧਿਆਣਾ ਲਈ 350.70 ਲੱਖ ਰੁਪਏ, ਮਾਨਸਾ ਲਈ 122.15 ਲੱਖ ਰੁਪਏ, ਮੋਗਾ ਲਈ 137.70 ਲੱਖ ਰੁਪਏ, ਮੋਹਾਲੀ ਲਈ 153.90 ਲੱਖ ਰੁਪਏ, ਮੁਕਤਸਰ ਲਈ 139.30 ਲੱਖ ਰੁਪਏ, ਨਵਾਂਸ਼ਹਿਰ ਜ਼ਿਲ੍ਹੇ ਲਈ 107.85 ਲੱਖ ਰੁਪਏ, ਪਠਾਨਕੋਟ ਲਈ 86.65 ਲੱਖ ਰੁਪਏ,

ਪਟਿਆਲਾ ਲਈ 280.85 ਲੱਖ ਰੁਪਏ, ਰੂਪਨਗਰ ਲਈ 130.85 ਲੱਖ ਰੁਪਏ, ਸੰਗਰੂਰ ਲਈ 222.65 ਲੱਖ ਰੁਪਏ ਅਤੇ ਤਰਨਤਾਰਨ ਜ਼ਿਲ੍ਹੇ ਲਈ 189.75 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਗ੍ਰਾਂਟ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

 

 

Leave a Reply

Your email address will not be published. Required fields are marked *