ਡਿਪਟੀ ਕਮਿਸ਼ਨਰ ਜਲੰਧਰ ਘਨਸ਼ਾਮ ਥੋਰੀ ਨੇ ਅੱਜ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਤਵਾਰ ਦੇ ਲਾਕਡਾਊਨ ਨੂੰ ਖਤਮ ਕਰ ਦਿੱਤਾ ਹੈ।ਦਫਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ (ਪੰਜਾਬ) ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ |
ਜਿਸ ‘ਚ ਐਤਵਾਰ ਦਾ ਲਾਕਡਾਊਨ ਖਤਮ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ 16 ਤੋਂ ਲੈ ਕੇ 25 ਜੂਨ ਤੱਕ ਲਾਗੂ ਰਹਿਣਗੇ। ਉਨ੍ਹਾਂ ਵਲੋਂ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜਨਤਾ ਕੋਵਿਡ ਪ੍ਰੋਟੋਕਾਲਜ਼ ਦੀ ਪਾਲਣਾ ਨੂੰ ਯਕੀਨੀ ਬਣਾਏ ਤਾਂ ਕਿ ਕੋਵਿਡ ਤੋਂ ਦੂਰ ਰਿਹਾ ਜਾ ਸਕੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਵਿਚ ਰਾਹਤ ਦਿੰਦਿਆਂ ਜ਼ਿਲ੍ਹਾ ਪੱਧਰ ’ਤੇ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਅਤੇ ਐਤਵਾਰ ਦੇ ਕਰਫਿਊ ਨੂੰ ਲੈ ਕੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੰਦਿਆਂ ਕਿਹਾ ਸੀ
ਕਿ ਉਹ ਇਸ ਸਬੰਧੀ ਫੈਸਲਾ ਲੋਕਲ ਪੱਧਰ ’ਤੇ ਕੋਰੋਨਾ ਮਹਾਮਾਰੀ ਦੀ ਸਥਿਤੀ ਨੂੰ ਦੇਖਦਿਆਂ ਲੈ ਸਕਦੇ ਹਨ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ ਦੇ ਨਵੇਂ ਹੁਕਮ ਜਾਰੀ ਕੀਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |