ਕੇਜਰੀਵਾਲ ਕੱਲ ਨੂੰ ਪੰਜਾਬ ਚ’ ਕਰਨ ਜਾ ਰਹੇ ਹਨ ਇਹ ਵੱਡਾ ਧਮਾਕਾ-ਕਰਤਾ ਇਹ ਐਲਾਨ

ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਪੰਜਾਬ ਆ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਇਹ ਫੇਰੀ ਕਾਫੀ ਅਹਿਮੀਅਤ ਰੱਖਦੀ ਹੈ। ਕੇਜਰੀਵਾਲ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦਾ ਦੌਰਾ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਕੱਲ੍ਹ ਕੋਈ ਵੱਡਾ ਚਿਹਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ।

ਭਰੋਸੇਯੋਗ ਸੂਤਰਾਂ ਮੁਤਾਬਕ ਇਹ ਚਿਹਰਾ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਹੋ ਸਕਦੇ ਹਨ। ਉਂਝ ਅਜੇ ਤੱਕ ਕੁੰਵਰ ਵਿਜੇ ਪ੍ਰਤਾਪ ਜਾਂ ਆਮ ਆਦਮੀ ਪਾਰਟੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।

ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਬਦਲਾਓ ਚਾਹੁੰਦਾ ਹੈ। ਸਿਰਫ਼ ਆਮ ਆਦਮੀ ਪਾਰਟੀ ਹੀ ਉਮੀਦ ਹੈ। ਕੱਲ੍ਹ ਅੰਮ੍ਰਿਤਸਰ ਵਿਖੇ ਮਿਲਦੇ ਹਾਂ…

ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣਗੇ। ਇਸ ਉਪਰੰਤ ਉਹ ਸਰਕਟ ਹਾਊਸ ਵਿਖੇ ਰੁਕ ਕੇ ਅੰਮ੍ਰਿਤਸਰ ਵਿਖੇ ਸਥਿਤ ਅਸਟੋਨੀਆ ਹੋਟਲ ‘ਚ ਕਰੀਬ 1.30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।

ਕੇਜਰੀਵਾਲ 2.30 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਦੁਰਗਿਆਨਾ ਮੰਦਰ ਦੇ ਦਰਸ਼ਨ ਵੀ ਕਰਨਗੇ। ਇਸ ਉਪਰੰਤ ਉਹ ਸੜਕੀ ਰਸਤੇ ਰਾਹੀਂ ਲੁਧਿਆਣਾ ਲਈ ਰਵਾਨਾ ਹੋਣਗੇ।

Leave a Reply

Your email address will not be published. Required fields are marked *