ਹੁਣੇ ਹੁਣੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਬਾਰੇ ਆਈ ਬਹੁਤ ਮਾੜੀ ਖ਼ਬਰ ਤੇ ਹਰ ਪਾਸੇ ਹੋ ਰਹੀਆਂ ਨੇ ਅਰਦਾਸਾਂ,ਦੇਖੋ ਪੂਰੀ ਖ਼ਬਰ

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਉਹ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਹਨ। ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹਨ।

ਪੰਜਾਬੀ ਗਾਇਕੀ ਨੂੰ ਪੰਜਾਬ ਤੋਂ ਬਾਹਰ ਦੇਸ਼ਾਂ-ਵਿਦੇਸ਼ਾਂ ’ਚ ਪ੍ਰਸਿੱਧੀ ਪ੍ਰਾਪਤ ਕਰਵਾਉਣ ‘ਚ ਅਹਿਮ ਯੋਗਦਾਨ ਪਾਉਣ ਵਾਲੇ ਸਰਦੂਲ ਸਿਕੰਦਰ ਦਾ ਹਾਲ-ਚਾਲ ਜਾਨਣ ਦੇ ਲਈ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਨੁਮਾਇੰਦਾ ਸਰਕਾਰ ਵੱਲੋਂ ਹਸਪਤਾਲ ਨਹੀਂ ਪੁੱਜਿਆ। ਇਸ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਅਤੇ ਪੰਜਾਬੀ ਚਿੰਤਕਾਂ ‘ਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ ਅਤੇ ਹਰ ਕੋਈ ਸਰਦੂਲ ਸਿਕੰਦਰ ਦੀ ਸਿਹਤਯਾਬੀ ਦੀ ਦੁਆ ਦੇ ਨਾਲ-ਨਾਲ ਉਨ੍ਹਾਂ ਦਾ ਹਾਲ ਜਾਨਣ ਲਈ ਉਤਾਵਲਾ ਹੈ।

ਕਰੀਬ ਪੰਜ ਸਾਲ ਪਹਿਲਾਂ ਉਨ੍ਹਾਂ ਵੱਲੋਂ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਗਈ ਸੀ। ਬੜੀ ਮੰਦਭਾਗੀ ਗੱਲ ਹੈ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਇਹ ਦਾਅਵੇ ਕਰਦੀ ਨਹੀਂ ਥੱਕਦੀ ਕਿ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦੇ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਪਰ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਰਦੂਲ ਸਿਕੰਦਰ ਦੇ ਇਲਾਜ ਲਈ ਅਜੇ ਤੱਕ ਕੋਈ ਵੀ ਸਰਕਾਰੀ ਮਦਦ ਦਾ ਐਲਾਨ ਕਿਸੇ ਪਾਸਿਓਂ ਨਹੀਂ ਆਇਆ ਹੈ, ਹਾਲ-ਚਾਲ ਜਾਨਣਾ ਤਾਂ ਦੂਰ ਦੀ ਗੱਲ ਹੈ |

ਬੀਤੀ ਦੁਪਹਿਰ ਜਿਵੇਂ ਹੀ ਪੰਜਾਬ ਦੇ ਪ੍ਰਿੰਟਿੰਗ, ਸਟੇਸ਼ਨਰੀ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸਰਦੂਲ ਸਿਕੰਦਰ ਦੀ ਬੇਹੱਦ ਨਾਜ਼ੁਕ ਹਾਲਤ ਦਾ ਪਤਾ ਲੱਗਿਆ ਤਾਂ ਉਹ ਹਾਲ-ਚਾਲ ਜਾਨਣ ਦੇ ਲਈ ਤੁਰੰਤ ਫੋਰਟਿਸ ਹਸਪਤਾਲ ਪੁੱਜੇ ਅਤੇ ਉਨ੍ਹਾਂ ਜਿੱਥੇ ਸਰਦੂਲ ਦੇ ਪਰਿਵਾਰਕ ਮੈਂਬਰਾਂ ਤੋਂ ਉਨ੍ਹਾਂ ਦਾ ਹਾਲ-ਚਾਲ ਜਾਣਿਆ, ਉੱਥੇ ਹੀ ਫੋਰਟਿਸ ਹਸਪਤਾਲ ਦੇ ਸੀਨੀਅਰ ਡਾਕਟਰਾਂ ਨਾਲ ਵੀ ਸਰਦੂਲ ਦੀ ਹਾਲਤ ਬਾਰੇ ਗੱਲਬਾਤ ਕੀਤੀ ਅਤੇ ਭਰੋਸਾ ਦੁਆਇਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ ਅਤੇ ਸਰਦੂਲ ਸਿਕੰਦਰ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਦੇਵੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਅਮਰ ਨੂਰੀ ਨੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਤੋਂ ਉਨ੍ਹਾਂ ਦੀ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਸਾਰ ਨਹੀਂ ਲਈ। ਜਿਸ ਸੰਬੰਧੀ ਉਨ੍ਹਾਂ ਵੱਲੋਂ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਵੀ ਗੱਲ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ੰਸਕਾਂ/ਫੈਨਜ਼ ਨੂੰ ਵੀ ਅਪੀਲ ਕੀਤੀ ਕਿ ਉਹ ਸਰਦੂਲ ਸਿਕੰਦਰ ਦੀ ਸਿਹਤਯਾਬੀ ਲਈ ਦੁਆ ਕਰਨ ਤਾਂ ਜੋ ਉਹ ਜਲਦ ਠੀਕ ਹੋ ਕੇ ਘਰ ਪਰਤ ਸਕਣ।

Leave a Reply

Your email address will not be published. Required fields are marked *