ਹੁਣੇ ਹੁਣੇ ਪੰਜਾਬ ਸਰਕਾਰ ਵੱਲੋਂ 28 ਜੂਨ ਨੂੰ ਇਹ ਕਲਾਸਾਂ ਸ਼ੁਰੂ ਕਰਨ ਦੇ ਹੁਕਮ-ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐੱਮ.ਬੀ.ਬੀ.ਐੱਸ, ਬੀ.ਡੀ.ਐੱਸ., ਬੀ.ਏ.ਐੱਮ.ਐੱਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਦੇ ਦਿਨੋਂ-ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।

ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕੋਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐੱਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸ਼ੰਸ਼ਾ ਯੋਗ ਕੰਮ ਕੀਤਾ ਹੈ,

ਜਿਸ ਸਦਕਾ ਕੋਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫ਼ਲ ਹੋਈ ਹੈ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *