ਹੁਣੇ ਹੁਣੇ ਪੰਜਾਬ ਚ’ ਕਰੋਨਾ ਪਾਬੰਦੀਆਂ ਏਨੇ ਸਮੇਂ ਤੱਕ ਵਧੀਆਂ-ਨਵੇਂ ਦਿਸ਼ਾ-ਨਿਰਦੇਸ਼ ਹੋਏ ਜ਼ਾਰੀ

ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਨੇ ਸੂਬੇ ਲਈ 30 ਜੂਨ ਤੱਕ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਸੰਬੰਧੀ ਜਾਰੀ ਪਾਬੰਦੀਆਂ ਹੁਣ 25 ਜੂਨ ਤੋਂ ਵਧਾ ਕੇ 30 ਜੂਨ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਹੁਣ ਆਈਲੈਟਸ ਸੈਂਟਰ ਖੁੱਲ੍ਹ ਸਕਦੇ ਹਨ।ਇਸ ਦੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਅਤੇ ਲੱਗੀ ਹੋਣੀ ਚਾਹੀਦੀ ਹੈ।

ਇਸਦੇ ਨਾਲ ਹੀ 30 ਜੂਨ ਤੱਕ ਉਹੀ ਪਾਬੰਦੀਆਂ ਲਾਗੂ ਰਹਿਣਗੀਆਂ ਜੋ 25 ਜੂਨ ਤੱਕ ਲਾਗੂ ਸਨ।ਇੰਨਾ ਹੀ ਨਹੀਂ ਇਸ ਦੇ ਤਹਿਤ ਨਾਇਟ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ ਅਤੇ ਲੌਕਡਾਉਨ ਸ਼ਨੀਵਾਰ ਨੂੰ ਸ਼ਾਮ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

ਇਸ ਸਮੇਂ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਉਪਲਬਧ ਹੋਣਗੀਆਂ।ਇਸ ਦੇ ਨਾਲ, ਜਿੰਮ, ਕੈਫੇ, , ਹੋਟਲ, ਰੈਸਟੋਰੈਂਟ, ਢਾਬੇ ਅਤੇ ਸਿਨੇਮਾ ਘਰ ਆਦਿ ਪਹਿਲਾਂ ਦੀ ਤਰ੍ਹਾਂ 50% ਸਮਰੱਥਾ ਨਾਲ ਖੁੱਲ੍ਹਣਗੇ। ਇਸਦੇ ਨਾਲ, ਇੱਥੇ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਏਗਾ।

ਜਾਣਕਾਰੀ ਅਨੁਸਾਰ ਬਾਰ, ਪੱਬ ਅਤੇ ਅਹਾਤੇ ਬੰਦ ਰਹਿਣਗੇ। ਇਸਦੇ ਨਾਲ ਹੀ ਫਿਲਹਾਲ ਸਕੂਲ ਅਤੇ ਕਾਲਜ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯਮਾਂ ਮੁਤਾਬਿਕ 50 ਤੋਂ ਵੱਧ ਲੋਕਾਂ ਨੂੰ ਵਿਆਹ ਅਤੇ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੋਏਗੀ।

ਇਸ ਤੋਂ ਇਲਾਵਾ ਨਾਨ ਏ.ਸੀ. ਬੱਸਾਂ ਪੂਰੀਆਂ। ਜਦਕਿ ਏ.ਸੀ. ਬੱਸਾਂ 50 ਫ਼ੀਸਦੀ ਲੋਕਾਂ ਨਾਲ ਚੱਲਣਗੀਆਂ। ਇਸਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਬਾਕੀ ਰਿਆਇਤਾਂ / ਛੋਟਾਂ ਦਾ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੀ ਸੌਂਪਿਆ ਗਿਆ ਹੈ।

Leave a Reply

Your email address will not be published.