ਪੰਜਾਬ ਚ’ ਹਰ ਘਰ ਨੂੰ ਮੁਫ਼ਤ ਬਿਜਲੀ ਦੇਣ ਬਾਰੇ ਕੈਪਟਨ ਵੱਲੋਂ ਆਈ ਵੱਡੀ ਖ਼ਬਰ

ਪੰਜਾਬ ‘ਚ ਮਹਿੰਗੀ ਬਿਜਲੀ ਨਾਲ ਤ੍ਰਸਤ ਲੋਕਾਂ ਨੂੰ ਰਾਹਤ ਦੇਣ ਲਈ ਕਾਂਗਰਸ ਹਾਈ ਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਹਰ ਘਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦੇਣ ਨੂੰ ਕਿਹਾ ਹੈ। ਜੇਕਰ ਇਸ ਵਾਅਦੇ ਨੂੰ ਪੂਰਾ ਕਰਨਾ ਹੈ ਤਾਂ ਸਰਕਾਰ ਨੂੰ ਪਾਵਰਕਾਮ (Powercom) ਨੂੰ 2,000 ਕਰੋੜ ਰੁਪਏ ਦੀ ਬਿਜਲੀ ਸਬਸਿਡੀ (Electricity Subsidy) ਵਾਧੂ ਦੇਣੀ ਪਵੇਗੀ। ਇਹ ਅਨੁਮਾਨਤ ਡਾਟਾ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਵੇਲੇ ਦਿੱਤਾ ਜਦੋਂ ਉਹ ਪੰਜਾਬ ‘ਚ ਬਿਜਲੀ ਦੀ ਮੌਜੂਦਾ ਸਥਿਤੀ ਸਬੰਧੀ ਉੱਚ-ਪੱਧਰੀ ਬੈਠਕ ਕਰ ਰਹੇ ਸਨ।

ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੂਬੇ ‘ਚ ਹਰ ਘਰ ਨੂੰ 200 ਯੂਨਿਟ ਮੁਫ਼ਤ ਬਿਜਲੀ (Free Electricity in Punjab) ਦੇਣ ਸਬੰਧੀ ਡਾਟਾ ਮੰਗਿਆ ਹੈ। ਕਾਬਿਲੇਗ਼ੌਰ ਹੈ ਕਿ ਤਿੰਨ ਪਹਿਲਾਂ ਹੀ ਕਾਂਗਰਸ ਹਾਈ ਕਮਾਨ ਨੇ ਮੁੱਖ ਮੰਤਰੀ ਨੂੰ 18 ਸੂਤਰੀ ਪ੍ਰੋਗਰਾਮ ਦੇ ਕੇ ਭੇਜਿਆ ਹੈ ਜਿਸ ਨੂੰ ਉਨ੍ਹਾਂ ਰਹਿੰਦੇ ਛੇ ਮਹੀਨਿਆਂ ‘ਚ ਪੂਰਾ ਕਰਨਾ ਹੈ। ਇਸ ਵਿਚ ਸਭ ਤੋਂ ਵੱਡਾ ਨੁਕਤਾ ਹਰ ਘਰ ਨੂੰ 200 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵੀ ਹੈ।


ਦਿੱਲੀ ਤੋਂ ਵਾਪਸੇ ‘ਤੇ ਹੀ ਮੁੱਖ ਮੰਤਰੀ ਨੇ ਬੀਤੇ ਕੱਲ੍ਹ ਮਜ਼ਬੂਤਾਂ ਦਾ 560 ਕਰੋੜ ਦਾ ਕਰਜ਼ ਮਾਫ਼ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤਾ ਤੇ ਫਿਰ ਬਿਜਲੀ ਸਬੰਧੀ ਵੀ ਹੁਕਮ ਦੇ ਦਿੱਤੇ। ਦਿਲਚਸਪ ਗੱਲ ਹੈ ਕਿ ਪੰਜਾਬ ‘ਚ ਮੁਫ਼ਤ ਬਿਜਲੀ ਦੇਣ ਦੀ ਸ਼ੁਰੂਆਤ ਹੋਈ ਸੀ ਪਰ ਬਾਅਦ ਵਿਚ ਦਲਿਤਾਂ, ਪੱਛੜਿਆਂ ਤੇ ਸਨਅਤਾਂ ਤਕ ਚਲੀ ਗਈ। ਹੁਣ ਇਸ ਵਿਚ ਹਰ ਘਰ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਨ੍ਹਾਂ ਸਭ ਨੂੰ ਮੁਫ਼ਤ ਬਿਜਲੀ ਦੇਣ ਨਾਲ ਹਰ ਸਾਲ 10 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਕਮ ਖਰਚ ਹੋ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਵਰਕਾਮ (PSPCL) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਬਿਜਲੀ ਦੀ ਕਮੀ ਪੂਰੀ ਕਰਨ ਲਈ ਕਿਸੇ ਵੀ ਕੀਮਤ ’ਤੇ ਸੂਬੇ ਤੋਂ ਬਾਹਰੋਂ ਬਿਜਲੀ ਖ਼ਰੀਦਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਬਿਜਾਈ ਦੇ ਚੱਲ ਰਹੇ ਸੀਜ਼ਨ ਵਿਚ ਬਿਜਲੀ ਸਪਲਾਈ ’ਚ ਕੋਈ ਵਿਘਨ ਨਾ ਪੈਣ ਦਿੱਤਾ ਜਾਵੇ।

ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਵਰਕਾਮ ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ ਤਾਂ ਮਹਾਮਾਰੀ ਦੇ ਮੱਦੇਨਜ਼ਰ ਪੈਦਾ ਹੋਏ ਵਿੱਤੀ ਸੰਕਟ ਨਾਲ ਨਜਿੱਠਿਆ ਜਾ ਸਕੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਫੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ।

Leave a Reply

Your email address will not be published. Required fields are marked *