ਪੰਜਾਬ ਰੋਡਵੇਜ਼ ਦਾ ਕਿਰਾਇਆ ਮਾਫ਼ ਕਰਨ ਤੋਂ ਬਾਅਦ ਹੁਣ ਕਰਮਚਾਰੀਆਂ ਨੇ ਕਰਤਾ ਵੱਡਾ ਐਲਾਨ

ਪੰਜਾਬ ਰੋਡਵੇਜ਼ ਅਤੇ ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।ਕੱਲ ਸਵੇਰ 28 ਜੂਨ ਤੋਂ ਲੈਕੇ 30 ਜੂਨ ਤੱਕ 3 ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਕਰ ਕਰਮਚਾਰੀ ਹੜਤਾਲ ਤੇ ਬੈਠਣਗੇ।

ਇਹਨਾਂ ਕਰਮਚਾਰੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਗ ਰੱਖੀ ਜਾ ਰਹੀ ਹੈ ਕਿ ਕੰਟ੍ਰੈਕਟ ਤੇ ਰੱਖੇ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇ। ਕੱਲ੍ਹ ਤੋਂ ਇਸੇ ਹੀ ਮੰਗ ਨੂੰ ਲੈਕੇ ਪੰਜਾਬ ਭਰ ਦੇ ਸਰਕਾਰੀ ਡੀਪੂਾਂ ‘ਚ ਬੱਸਾਂ ਦਾ ਚੱਕਾ ਜਾਮ ਕਰ ਬੱਸ ਸਟੈਂਡਾਂ ਤੇ ਧਰਨੇ ਦਿੱਤੇ ਜਾਣਗੇ ਅਤੇ ਅਗਲੀ ਰਣਨੀਤੀ ਵੱਜੋਂ ਪਨਬਸ ਕਰਮਚਾਰੀਆਂ ਵੱਲੋਂ ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਵੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ।

ਅੱਜ ਬਟਾਲਾ ਚ ਪੰਜਾਬ ਰੋਡਵਜੇ ਡਿਪੂ ਚ ਪਨਬੱਸ ਅਤੇ ਪੀਆਰਟੀਸੀ ਕੰਟ੍ਰੈਕਟ ਤੇ ਭਰਤੀ ਮੁਲਾਜਮਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਉਹਨਾਂ ਦੱਸਿਆ ਕਿ ਪੰਜਾਬ ਦੇ ਪਨਬਸ ਦੇ 18 ਡੀਪੂ ਅਤੇ 7 ਪੀਆਰਟੀਸੀ ਦੇ ਡਿਪੂ ਮੁਕੰਮਲ ਤੌਰ ਤੇ ਤਿੰਨ ਦਿਨਾਂ ਦੀ ਹੜਤਾਲ ਤੇ ਜਾਣਗੇ ਅਤੇ ਬੱਸਾ ਦਾ ਚੱਕਾ ਜਾਮ ਕਰ ਪੰਜਾਬ ਭਰ ਦੇ ਬੱਸ ਸਟੈਂਡਾਂ ਨੂੰ ਬੰਦ ਕਰ ਉੱਥੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਜਾਵੇਗਾ ਅਤੇ ਸਰਕਾਰ ਦਾ ਜੰਮਕੇ ਭੰਡੀ ਪ੍ਰਚਾਰ ਕੀਤਾ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.