ਸੁੱਤੀ ਪਈ ਗਰਭਵਤੀ ਔਰਤ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ ਕਿ ਦੇਖ ਕੇ ਤੁਹਾਡੀ ਵੀ ਰੂਹ ਕੰਬ ਉੱਠੇਗੀ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਨਾਭਾ ਬਲਾਕ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਪਿੰਡ ਬੌੜਾ ਖੁਰਦ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ (Roof collapse in Nabha) ਕਾਰਨ 23 ਸਾਲਾ ਔਰਤ ਦੀ ਮੌਤ (Pregnant Woman killed) ਹੋ ਗਈ। ਮ੍ਰਿਤਕ ਔਰਤ ਦੋ ਮਹੀਨੇ ਦੀ ਗਰਭਵਤੀ ਸੀ। ਇਹ ਘਟਨਾ ਤੜਕੇ ਸਵੇਰੇ 5 ਵਜੇ ਵਾਪਰੀ ਹੈ।

ਗਰਭਵਤੀ ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ। ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਦੀ ਪਛਾਣ ਫੁਲੀਆ ਬੇਗਮ (22 ਸਾਲ) ਪਤਨੀ ਇਬਰਾਹਿਮ ਖ਼ਾਨ ਵਜੋਂ ਹੋਈ ਹੈ। ਫੁਲੀਆ ਬੇਗ਼ਮ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ।

ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ 5 ਵਜੇ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ। ਉਹਨਾਂ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੇ ਉਹਨਾਂ ਨੂੰ ਮਲਬੇ ਹੇਠੋਂ ਕੱਢਿਆ ਪਰ ਇਸ ਦੌਰਾਨ ਮਹਿਲਾ ਦੀ ਮੌਤ ਹੋ ਚੁੱਕੀ ਸੀ। ਇਸ ਮੌਕੇ ਪਿੰਡ ਦੇ ਸਰਪੰਚ ਜਗਰੂਪ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਬਹੁਤ ਹੀ ਗ਼ਰੀਬ ਪਰਿਵਾਰ ਹੈ।

ਉਹਨਾਂ ਕਿਹਾ ਕਿ ਉਹਨਾਂ ਨੇ ਕਈ ਵਾਰ ਕੱਚੇ ਘਰਾਂ ਨੂੰ ਪੱਕੇ ਕਰਵਾਉਣ ਲਈ ਅਰਜ਼ੀਆਂ ਦਿੱਤੀਆਂ ਸਨ ਪਰ ਪਿੰਡ ਵਿਚ ਕੋਈ ਵੀ ਕੱਚਾ ਘਰ ਪੱਕਾ ਨਹੀਂ ਹੋਇਆ।ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਪੀੜਤ ਪਰਿਵਾਰ ਨੂੰ ਅਪਣੇ ਕੋਲੋਂ 5 ਹਜ਼ਾਰ ਰੁਪਏ ਦੀ ਮਦਦ ਦਿੱਤੀ ਤਾਂ ਜੋ ਮ੍ਰਿਤਕ ਔਰਤ ਦੀਆਂ ਅੰਤਿਮ ਰਸਮਾਂ ਕੀਤੀਆਂ ਜਾ ਸਕਣ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *