ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੇ ਸਸਕਾਰ ਕਰਨ ਦੇ ਬਾਰੇ ਚ ਆਈ ਇਹ ਵੱਡੀ ਖਬਰ-ਦੇਖੋ ਪੂਰੀ ਖ਼ਬਰ

ਆਏ ਦਿਨ ਸੰਸਾਰ ਦੇ ਵਿਚ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਕਈ ਜ਼ਿੰਦਗੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਜਾਂਦੀਆਂ ਹਨ। ਜਿਨ੍ਹਾਂ ਦੇ ਜਾਣ ਦਾ ਗ਼-ਮ ਸਭ ਤੋਂ ਵੱਧ ਮ੍ਰਿਤਕ ਦੇ ਪਰਿਵਾਰ ਨੂੰ ਹੁੰਦਾ ਹੈ। ਪਰ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਵਿਚੋਂ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਜਾਣ ਦਾ ਦੁੱਖ ਪਰਿਵਾਰ ਦੇ ਨਾਲ ਨਾਲ ਲੱਖਾਂ ਲੋਕਾਂ ਨੂੰ ਹੁੰਦਾ ਹੈ।

ਇਸ ਨਵੇਂ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਸਦਾ ਦੇ ਲਈ ਛੱਡ ਕੇ ਚਲੇ ਗਏ ਜਿਨ੍ਹਾਂ ਦੇ ਵਿੱਚ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਲ ਸਨ। ਪਰ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਣ ਵਾਲੇ ਲੋਕਾਂ ਦੇ ਵਿਚ ਇਕ ਹੋਰ ਨਾਮ ਹੋ ਗਿਆ ਹੈ ਜਿਸ ਨੇ ਤਕਰੀਬਨ ਚਾਰ ਦਹਾਕਿਆਂ ਤੱਕ ਪੰਜਾਬੀ ਮਾਂ ਬੋਲੀ ਦੀ ਅਣਥੱਕ ਸੇਵਾ ਕੀਤੀ।

ਅੱਜ ਬੁੱਧਵਾਰ ਦੇ ਦਿਨ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ। ਉਹ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬਾਅਦ ਵਿਚ ਉਹਨਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਸਰਦੂਲ ਸਿਕੰਦਰ ਦੀ ਮੌਤ ਅੱਜ ਸਵੇਰੇ 10 ਵਜੇ ਦੇ ਕਰੀਬ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਵਿਚ ਹੋਈ ਜਿਸ ਤੋਂ ਬਾਅਦ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਨਾਲ ਸਮੁੱਚੇ ਵਿਸ਼ਵ ਦੇ

ਪੰਜਾਬੀ ਭਾਈਚਾਰੇ ਦੇ ਵਿੱਚ ਸ਼ੋਕ ਦੀ ਇਕ ਵੱਡੀ ਲਹਿਰ ਫੈਲ ਗਈ। ਗਾਇਕ ਬਲਵੀਰ ਰਾਏ ਖੰਨਾ ਨੇ ਗਾਇਕ ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ ਬਾਰੇ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਸ਼ਾਮ ਤੱਕ ਖੰਨਾ ਵਿਖੇ ਲਿਆਂਦਾ ਜਾਵੇਗਾ। ਜਿੱਥੇ ਕੱਲ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਸਰਦੂਲ ਸਿਕੰਦਰ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਸਪੁਰਦ ਏ ਖ਼ਾਕ ਕਰ ਦਿੱਤਾ ਜਾਵੇਗਾ।

ਦੱਸਣ ਯੋਗ ਹੈ ਕਿ ਸਰਦੂਲ ਸਿਕੰਦਰ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਸ-ਦ-ਮੇ ਦੇ ਵਿਚ ਹੈ। ਪੰਜਾਬੀ ਮਾਂ ਬੋਲੀ ਦੀ ਅਣਥੱਕ ਸੇਵਾ ਕਰਨ ਵਾਲੇ ਗਾਇਕੀ ਦੇ ਬਾਬਾ ਬੋਹੜ ਸਰਦੂਲ ਸਿਕੰਦਰ ਦੇ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਣ ਤੋਂ ਬਾਅਦ ਲੋਕ ਉਹਨਾਂ ਨੂੰ ਸ਼-ਰ-ਧਾਂ-ਜ-ਲੀ ਦੇ ਫੁੱਲ ਅਰਪਿਤ ਕਰ ਰਹੇ ਹਨ।

Leave a Reply

Your email address will not be published. Required fields are marked *