ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਲਗਾ ਲਾਸ਼ਾਂ ਦਾ ਢੇਰ 6 ਮੌਕੇ ਤੇ ਮਰੇ , ਸਾਰੇ ਪਾਸੇ ਛਾਈ ਸੋਗ ਦੀ ਲਹਿਰ

ਕਰੋਨਾ ਕਾਲ ਦੌਰਾਨ ਵਿਸ਼ਵ ਭਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਹਰ ਰੋਜ਼ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਕਾਰਨ ਵੀ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਰਹੇ ਹਨ। ਇਨ੍ਹਾਂ ਦੁਰਘਟਨਾਵਾਂ ਦੀਆਂ ਜ਼ਿਆਦਾਤਰ ਖਬਰਾਂ ਸੜਕ ਹਾਦਸਿਆਂ ਦੀਆਂ ਹੀ ਸਾਹਮਣੇ ਆ ਰਹੀਆਂ ਹਨ, ਜਿਸ ਵਿਚ ਵਾਹਨਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਜਾਂਦਾ ਹੈ।

ਸੜਕ ਅਤੇ ਆਵਾਜਾਈ ਵਿਭਾਗ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਸਮੇਂ-ਸਮੇਂ ਤੇ ਇਨਾਂ ਨਿਯਮਾਂ ਵਿੱਚ ਸੋਧ ਵੀ ਕੀਤੀਆਂ ਜਾਂਦੀਆਂ ਹਨ, ਪਰ ਬਹੁਤ ਸਾਰੇ ਲੋਕ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਅਣਗਹਿਲੀ ਕਰਦਿਆਂ ਇਨ੍ਹਾਂ ਦੁਰਘਟਨਾਵਾਂ ਦਾ ਸ਼ਿਕਾਰ ਬਣਦੇ ਹਨ।

2020 ਦੇ ਅੰਕੜਿਆਂ ਦੇ ਮੁਤਾਬਿਕ ਭਾਰਤ ਵਿੱਚ ਰੋਜ਼ਾਨਾਂ ਹੀ 1214 ਸੜਕ ਹਾਦਸੇ ਵਾਪਰਦੇ ਹਨ ਜਿਸ ਵਿੱਚ ਲਗਭਗ 377 ਦੇ ਕਰੀਬ ਲੋਕ ਰੋਜ਼ ਹੀ ਇਨ੍ਹਾਂ ਦੁਰਘਟਨਾਵਾਂ ਦੇ ਚਲਦਿਆਂ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਜ਼ਿਆਦਾਤਰ ਇਹ ਹਾਦਸੇ ਨੌਜਵਾਨਾਂ ਵਿੱਚ ਵਾਪਰਦੇ ਹਨ ਕਿਉਂਕਿ ਉਹ ਸੜਕ ਨਿਯਮਾਂ ( ਹੈਲਮਟ, ਸਪੀਡ ਲਿਮਿਟ, ਵਾਹਨ ਚਲਾਉਂਦੇ ਸਮੇਂ ਮੋਬਾਈਲ ਚਲਾਉਣਾ, ਸਿਗਨਲ ਤੋੜਨਾ ਆਦਿ) ਦੀਆਂ ਧੱਜੀਆਂ ਉਡਾਉਂਦੇ ਅਕਸਰ ਹੀ ਵੇਖੇ ਜਾਂਦੇ ਹਨ।

ਪੁਲਿਸ ਪ੍ਰਸ਼ਾਸ਼ਨ ਵੱਲੋਂ ਹਰ ਬਾਰ ਹੀ ਇਨ੍ਹਾਂ ਤੇ ਸ਼ਿਕੰਜਾ ਕੱਸਿਆ ਜਾਂਦਾ ਹੈ ਪਰ ਫਿਰ ਵੀ ਇਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ। ਬਹੁਤ ਸਾਰੇ ਲੋਕ ਕਾਹਲੀ ਅਤੇ ਤੇਜ਼ੀ ਨਾਲ ਵਾਹਨ ਚਲਾਉਂਦੇ ਹਨ ਜਿਸ ਨਾਲ ਵਾਹਨ ਚਾਲਕਾਂ ਦਾ ਹੀ ਨਹੀਂ ਸਗੋਂ ਆਸੇ-ਪਾਸੇ ਦੇ ਲੋਕਾਂ ਲਈ ਵੀ ਖਤਰਾ ਬਣ ਜਾਂਦਾ ਹੈ। ਪੰਜਾਬ ਦੇ ਜੋਗਾ ਤੋਂ ਇਕ ਅਜਿਹੇ ਹੀ ਹਾਦਸੇ ਦੀ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜੋਗਾ ਬੱਸ ਸਟੈਂਡ ਦੇ ਨਜ਼ਦੀਕ ਇੱਕ ਬੱਸ ਬਰਨਾਲੇ ਤੋ ਮਾਨਸਾ ਨੂੰ ਜਾ ਰਹੀ ਸੀ, ਜਿਸ ਦੀ ਸਾਹਮਣੇ ਤੋਂ ਆ ਰਹੀ ਇਕ ਆਲਟੋ ਕਾਰ ਨਾਲ ਬਹੁਤ ਬੁਰੀ ਟੱਕਰ ਹੋ ਗਈ। ਇਸ ਦੁਰਘਟਨਾ ਵਿਚ 6 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਸ ਵਿੱਚ ਦੋ ਬੱਚੇ ਵੀ ਸ਼ਾਮਲ ਸਨ ਅਤੇ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ।

Leave a Reply

Your email address will not be published. Required fields are marked *