ਹੁਣੇ ਹੁਣੇ ਸਕੂਲ ਕਾਲਜ਼ਾਂ ਨੂੰ ਖੋਲਣ ਬਾਰੇ ਹੋ ਗਿਆ ਏਥੇ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪਿਛਲੇ ਸਾਲ ਕਰੋਨਾ ਦੇ ਕਾਰਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਸਦਕਾ ਲੋਕਾਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਵੀ ਆਦੇਸ਼ ਦਿੱਤੇ ਗਏ ਸਨ ਜੋ ਅੱਜ ਤੱਕ ਜਾਰੀ ਹੈ।

ਪਿਛਲੇ ਸਾਲ ਮਾਰਚ ਤੋਂ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਸੀ, ਪਰ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਬੰਦ ਕਰ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਮੇਂ-ਸਮੇਂ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਹੈ। ਤਾਂ ਜੋ ਦੇਸ਼ ਦੇ ਹਾਲਾਤਾਂ ਨੂੰ ਮੁੜ ਤੋਂ ਪਹਿਲਾਂ ਵਾਂਗ ਕੀਤਾ ਜਾ ਸਕੇ। ਹੁਣ ਇਥੇ ਸਕੂਲਾਂ ਅਤੇ ਕਾਲਜਾਂ ਨੂੰ ਖੋਲ੍ਹੇ ਜਾਣ ਬਾਰੇ ਐਲਾਨ ਹੋ ਗਿਆ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸਾਰੇ ਸੂਬਿਆਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਕਾਲਜਾਂ ਨੂੰ ਖੋਲ੍ਹਣ ਦਾ ਫ਼ੈਸਲਾ ਸੂਬਾ ਸਰਕਾਰਾਂ ਵੱਲੋਂ ਲਿਆ ਜਾ ਰਿਹਾ ਹੈ।

ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਵੀ ਕਰੋਨਾ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਨਵੇਂ ਐਲਾਨ ਕੀਤੇ ਗਏ ਹਨ। ਜਿਨ੍ਹਾਂ ਵਿੱਚ ਰੈਸਟੋਰੈਂਟ ਅਤੇ ਖਾਣ-ਪੀਣ ਦੀਆਂ ਦੁਕਾਨਾਂ ਵੀ ਖੁੱਲ ਸਕਦੀਆ ਹਨ, ਰੈਸਟੋਰੈਂਟ ਅਤੇ ਖਾਣੇ ਦੀਆਂ ਦੁਕਾਨਾ ਵਿਚ 50 ਫ਼ੀਸਦੀ ਲੋਕ ਹੀ ਆ ਕੇ ਖਾਣਾ ਖਾਣ ਦਾ ਆਨੰਦ ਲੈ ਸਕਦੇ ਹਨ। ਬਿਹਾਰ ਸਰਕਾਰ ਵੱਲੋਂ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਵੀ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਜਾ ਰਹੀ ਹੈ ਜਿਸ ਵਿਚ ਗਿਆਰਵੀ ਅਤੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਸੰਸਥਾਵਾਂ ਵਿੱਚ ਆ ਸਕਦੇ ਹਨ।

ਵਿਦਿਆਰਥੀਆਂ ਦੀ 50 ਫ਼ੀਸਦੀ ਹਾਜ਼ਰੀ ਹੀ ਸਕੂਲ ਵਿੱਚ ਲਾਜ਼ਮੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਉਥੇ ਹੀ ਸਰਕਾਰੀ ਅਤੇ ਗ਼ੈਰ-ਸਰਕਾਰੀ ਦਫ਼ਤਰਾਂ ਵਿੱਚ ਟੀਕਾਕਰਨ ਕਰਵਾ ਕੇ ਹੀ ਲੋਕ ਦਫ਼ਤਰ ਵਿੱਚ ਦਾਖਲ ਹੋ ਸਕਦੇ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਅਨਲੋਕ 4 ਬਾਰੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਗਈ ਹੈ। ਜਿਸ ਵਿਚ ਉਨ੍ਹਾਂ ਵੱਲੋਂ ਇਹ ਸਭ ਕੁਝ ਟਵੀਟ ਕਰਕੇ ਦੱਸਿਆ ਹੈ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ ਹੈ।

Leave a Reply

Your email address will not be published. Required fields are marked *