ਹੁਣੇ ਹੁਣੇ ਪੰਜਾਬ ਚ 7 ਜੁਲਾਈ ਸਵੇਰੇ 8 ਤੋਂ 10 ਜੁਲਾਈ ਸਵੇਰੇ 8 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਮੌਨਸੂਨ ਵਿੱਚ ਦੇਰੀ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਗਰਮੀ ਤੋਂ ਨਿਜਾਤ ਪਾਉਣ ਲਈ ਕਈ ਤਰ੍ਹਾਂ ਦੇ ਬਿਜਲਈ ਉਪਕਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਪਰ ਇਹਨਾਂ ਦੀ ਵਰਤੋਂ ਕਰਨ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਅੰਦਰ ਬਿਜਲੀ ਸੰਕਟ ਇੰਨਾ ਜ਼ਿਆਦਾ ਡੂੰਘਾ ਹੋ ਗਿਆ ਹੈ ਲੋਕਾਂ ਨੂੰ ਪੂਰੀ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ।

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

ਪੰਜਾਬ ਵਿੱਚ ਬਿਜਲੀ ਦੀ ਕਿੱਲਤ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰ ਪਾਸੇ ਕੱਟ ਲਗਾਏ ਜਾ ਰਹੇ ਹਨ। ਜਿਸ ਦਾ ਅਸਰ ਬਹੁਤ ਸਾਰੇ ਕਾਰੋਬਾਰਾਂ ਉਪਰ ਵੀ ਵੇਖਣ ਨੂੰ ਮਿਲਦਾ ਹੈ। ਹੁਣ ਪੰਜਾਬ ਵਿੱਚ 7 ਜੁਲਾਈ ਸਵੇਰੇ 8 ਵਜੇ ਤੋਂ 10 ਜੁਲਾਈ ਸਵੇਰੇ 8 ਵਜੇ ਤੱਕ ਲਈ ਹੋ ਗਿਆ ਇਹ ਐਲਾਨ , ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ।

ਪੰਜਾਬ ਵਿੱਚ ਇਸ ਸਮੇਂ ਬਿਜਲੀ ਸੰਕਟ ਦੀ ਸਮੱਸਿਆ ਗੰ-ਭੀ-ਰ ਹੁੰਦੀ ਜਾ ਰਹੀ ਹੈ। ਜਿਸ ਕਾਰਨ ਬਿਜਲੀ ਵਿਭਾਗ ਵੱਲੋਂ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ।ਬਿਜਲੀ ਸੰਕਟ ਕਾਰਨ ‘ਇੰਡਸਟਰੀ’ਨੂੰ ਮੁੜ 3 ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਦੇ ਤਹਿਤ ਛੋਟ ਪ੍ਰਾਪਤ ਅਤੇ ਜ਼ਰੂਰੀ ਵਸਤੂਆਂ ਬਣਾਉਣ ਵਾਲੇ ਉਦਯੋਗਾਂ ਨੂੰ ਛੱਡ ਕੇ ਕੈਟੇਗਿਰੀ 1, 2, 3 ਵਿੱਚ ਪੈਂਦੇ ਪੱਛਮੀਂ, ਕੇਂਦਰੀ ਅਤੇ ਉੱਤਰੀ ਖੇਤਰ ਦੇ ਸਾਰੇ ਜਨਰਲ (ਐੱਲ. ਐੱਸ.), ਸਟੀਲ ਫਰਨੈਸਾਂ ਅਤੇ ਰੋਲਿੰਗ ਮਿੱਲਾਂ ਅਤੇ ਦੂਜੇ ਉਦਯੋਗ 7 ਜੁਲਾਈ ਨੂੰ ਸਵੇਰੇ 8 ਵਜੇ ਤੋਂ 10 ਜੁਲਾਈ ਸਵੇਰੇ 8 ਵਜੇ ਤੱਕ ਬੰਦ ਰੱਖਣ ਦੇ ਹੁਕਮ ਲਾਗੂ ਕੀਤੇ ਗਏ ਹਨ। 4 ਜੁਲਾਈ ਤੋਂ ਲੈ ਕੇ 7 ਜੁਲਾਈ ਤਕ ਲਈ ਇਸ ਤਰ੍ਹਾਂ ਦੇ ਹੁਕਮ ਲਾਗੂ ਕੀਤੇ ਗਏ ਸਨ।

ਜਿਸ ਵਿਚ ਆਦੇਸ਼ ਦਿੱਤਾ ਗਿਆ ਸੀ ਕਿ ਇੰਡਸਟਰੀ ਨੂੰ ਬੰਦ ਰੱਖਿਆ ਜਾਵੇਗਾ। ਪੰਜਾਬ ਵਿਚ ਸੋਮਵਾਰ ਤੋਂ ਉਦਯੋਗ ਚੱਲਣੇ ਸ਼ੁਰੂ ਹੋਏ ਸਨ ਪਰ ਪਾਵਰਕਾਮ ਨੇ ਬੀਤੀ ਦੇਰ ਸ਼ਾਮ ਸਰਕੂਲਰ ਜਾਰੀ ਕਰ ਕੇ 7 ਜੁਲਾਈ ਤੋਂ 3 ਦਿਨ ਲਈ ਫਿਰ ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਸਰਕੂਲਰ ਵਿਚ ਕਿਹਾ ਗਿਆ ਹੈ ਕਿ 7 ਜੁਲਾਈ ਤੋਂ 10 ਜੁਲਾਈ ਤੱਕ ਇੰਡਸਟਰੀ ਦੇ ਖੇਤਰਾਂ ਨੂੰ ਬੰਦ ਰੱਖਿਆ ਜਾਵੇਗਾ।

Leave a Reply

Your email address will not be published. Required fields are marked *