ਬਿਹਾਰ ਸਰਕਾਰ ਨੇ 12 ਜੁਲਾਈ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ। ਇੰਨਾ ਹੀ ਨਹੀਂ 12 ਜੁਲਾਈ ਤੋਂ 11ਵੀਂ ਅਤੇ 12ਵੀਂ ਕਲਾਸ ਦੇ ਸਕੂਲ ਵੀ 50 ਫ਼ੀਸਦੀ ਹਾਜ਼ਰੀ ਨਾਲ ਖੋਲ੍ਹੇ ਜਾ ਸਕਣਗੇ।
ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀ ਇਸ ਗੱਲ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਲਿਖਿਆ, ਕੋਰੋਨਾ ਸਥਿਤੀ ਦੀ ਸਮੀਖਿਆ ਤੋਂ ਬਾਅਦ ਸਾਰੇ ਸਰਕਾਰੀ, ਗੈਰ ਸਰਕਾਰੀ ਦਫ਼ਤਰ ਨੂੰ ਪਹਿਲਾਂ ਵਾਂਗ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਜਿਨ੍ਹਾਂ ਨੇ ਟੀਕਾ ਲਗਵਾਇਆ ਹੈ ਉਹ ਦਫ਼ਤਰ ਵਿੱਚ ਦਾਖਲ ਹੋ ਸਕਣਗੇ।
ਉਨ੍ਹਾਂ ਨੇ ਅੱਗੇ ਲਿਖਿਆ ਕਿ ਯੂਨੀਵਰਸਿਟੀ, ਸਾਰੇ ਕਾਲਜ, ਤਕਨੀਕੀ ਵਿਦਿਅਕ ਸੰਸਥਾਨ, ਸਰਕਾਰੀ ਸਿਖਲਾਈ ਸੰਸਥਾਨ, ਗਿਆਰ੍ਹਵੀਂ ਅਤੇ ਬਾਰ੍ਹਵੀਂ ਤੱਕ ਦੇ ਕਾਲਜ 50% ਵਿਦਿਆਰਥੀਆਂ ਦੀ ਹਾਜ਼ਰੀ ਦੇ ਨਾਲ ਖੁੱਲ੍ਹਣਗੇ। ਵਿਦਿਅਕ ਅਦਾਰਿਆਂ ਦੇ ਬਾਲਗ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਲਈ ਟੀਕਾਕਰਣ ਦੀ ਵਿਸ਼ੇਸ਼ ਵਿਵਸਥਾ ਹੋਵੇਗੀ। ਰੈਸਟੋਰੈਂਟ ਅਤੇ ਖਾਣ-ਪੀਣ ਦੀਆਂ ਦੁਕਾਨ ਦਾ ਸੰਚਾਲਨ 50% ਬੈਠਣ ਦੀ ਸਮਰੱਥਾ ਦੇ ਨਾਲ ਹੋ ਸਕੇਗਾ। ਅਜੇ ਵੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
ਕੋਰੋਨਾ ਦੇ 34,703 ਨਵੇਂ ਮਾਮਲੇ – ਦੇਸ਼ ਵਿੱਚ ਕੋਵਿਡ-19 ਦੇ ਇੱਕ ਦਿਨ ਵਿੱਚ 34,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁਲ ਗਿਣਤੀ ਵੱਧ ਕੇ 3,06,19,932 ਹੋ ਗਈ ਜਦੋਂ ਕਿ 553 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧਕੇ 4,03,281 ਹੋ ਗਈ ਹੈ। ਪਿਛਲੇ 111 ਦਿਨਾਂ ਵਿੱਚ ਇਨਫੈਕਸ਼ਨ ਦੇ ਸਭ ਤੋਂ ਘੱਟ ਨਵੇਂ ਮਾਮਲੇ ਅਤੇ ਕਰੀਬ 90 ਦਿਨਾਂ ਵਿੱਚ ਸਭ ਤੋਂ ਘੱਟ ਮੌਤ ਦੇ ਮਾਮਲੇ ਆਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |