ਜਿਸ ਨੌਜਵਾਨ ਤੇ ਲੱਗਾ ਸੀ ਕਿਸਾਨ ਅੰਦੋਲਨ ਚ ਟਰਾਲਾ ਚੋਰੀ ਦਾ ਇਲਜਾਮ – ਹੁਣੇ ਹੁਣੇ ਉਸ ਨੇ ਅਚਾਨਕ ਕਰਤਾ ਇਹ ਕੰਮ

ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰ ਅਤੇ ਗਾਇਕਾ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਗਿਆ ਹੈ।

ਉਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਇਸ ਸੰਘਰਸ਼ ਵਿੱਚ ਜੁੜੀ ਹੋਈ ਹੈ। ਜਿੱਥੇ ਇਸ ਕਿਸਾਨੀ ਸੰਘਰਸ਼ ਨਾਲ ਜੁੜੀਆਂ ਹੋਈਆਂ ਚੰਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕੁਝ ਮੰਦਭਾਗੀਆਂ ਖਬਰਾਂ ਦੇ ਆਉਣ ਨਾਲ ਵੀ ਲੋਕਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਸ ਨੌਜਵਾਨ ਤੇ ਕਿਸਾਨ ਅੰਦੋਲਨ ਵਿੱਚ ਟਰਾਲਾ ਚੋਰੀ ਕਰਨ ਦਾ ਇਲਜ਼ਾਮ ਲੱਗਾ ਸੀ ਉਸ ਵੱਲੋਂ ਅਚਾਨਕ ਹੀ ਇਹ ਕੰਮ ਕੀਤਾ ਗਿਆ ਹੈ।

ਦਿੱਲੀ ਤੇ ਕਿਸਾਨੀ ਸੰਘਰਸ਼ ਵਿਚ ਜਿਥੇ ਨੌਜਵਾਨ ਪੀੜ੍ਹੀ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਥੇ ਹੀ ਪਿਛਲੇ ਦਿਨੀਂ ਸੋਸ਼ਲ ਮੀਡੀਆ ਉਪਰ ਕੁੰਡਲੀ ਬਾਰਡਰ ਤੋਂ ਇੱਕ ਵਿਅਕਤੀ ਦੇ ਟਰਾਲਾ ਚੋਰੀ ਕੀਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵਿਅਕਤੀ ਉਪਰ ਟਰਾਲਾ ਚੋਰੀ ਕਰਨ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਦੀ ਸੋਸ਼ਲ ਮੀਡੀਆ ਉਪਰ ਵੀਡੀਓ ਵਾਇਰਲ ਹੋਣ ਨਾਲ ਇਸ ਦੀ ਪਹਿਚਾਣ ਜਗਰਾਓਂ ਨੇੜਲੇ ਇਕ ਪਿੰਡ ਦੇ ਪੰਚਾਇਤ ਮੈਂਬਰ ਵਜੋਂ ਹੋਈ। ਜਿੱਥੇ ਦਿੱਲੀ ਪੁਲਿਸ ਥਾਣੇ ਵਿੱਚ ਇਸ ਦੇ ਖਿਲਾਫ ਟਰਾਲਾ ਚੋਰੀ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ ਉੱਥੇ ਹੀ ਉਸਦੀਆਂ ਤਸਵੀਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇਤਾਵਾਂ ਨਾਲ ਲਗਾਏ ਗਏ ਪੋਸਟਰਾਂ ਨੂੰ ਵੀ ਲੋਕਾਂ ਵੱਲੋਂ ਖੂਬ ਵਾਇਰਲ ਕੀਤਾ ਗਿਆ। ਇਸ ਦੀ ਪਹਿਚਾਣ ਹੋਣ ਮਗਰੋਂ ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਘਰ ਛਾਪੇਮਾਰੀ ਕੀਤੀ ਗਈ ਸੀ ਪਰ ਇਹ ਵਿਅਕਤੀ ਨਹੀਂ ਮਿਲਿਆ।

ਜਿੱਥੇ ਪਿੰਡ ਦੀ ਪੰਚਾਇਤ ਵੱਲੋਂ ਵੀ ਇਸ ਵਿਅਕਤੀ ਦੇ ਉਪਰ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਗਿਆ ਅਤੇ ਪੁਲਿਸ ਕੋਲ ਆਪਣਾ ਪੱਖ ਰੱਖਿਆ ਗਿਆ। ਪਰ ਇਹ 22 ਸਾਲਾ ਨੌਜਵਾਨ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਲੈ ਕੇ ਪਰੇਸ਼ਾਨੀ ਵਿੱਚ ਸੀ ਜਿਸ ਕਾਰਨ ਪਿੰਡ ਗੁਰੂਸਰ ਕਾਉਕੇ ਦੇ ਇਸ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਗਈ,ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਤੁਰੰਤ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਸ ਪੰਚਾਇਤ ਮੈਂਬਰ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *