ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 17,000 ਤੋਂ ਵੱਧ ਕਲਾਸਰੂਮਾਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ 12,507 ਸਰਕਾਰੀ ਸਕੂਲਾਂ ਦੇ 17,299 ਕਲਾਸਰੂਮਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। 22 ਜ਼ਿਲ੍ਹਾ ਇੰਸਟੀਚਿਊਟ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀਆਈਈਟੀ) ਦੇ 24 ਕਮਰੇ ਵੀ ਸਮਾਰਟ ਟ੍ਰੇਨਿੰਗ ਰੂਮਾਂ ਵਿੱਚ ਤਬਦੀਲ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਸਰਕਾਰੀ ਖਜ਼ਾਨੇ ਤੋਂ 117 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਿੱਖਿਆ ਵਿਭਾਗ ਮਲਟੀਮੀਡੀਆ ਪ੍ਰਾਜੈਕਟਰ, ਮਾਈਕਰੋ ਸੀਪੀਯੂ, ਸਾਊਂਡ ਬਾਰ ਅਤੇ ਵ੍ਹਾਈਟ ਬੋਰਡ ਪ੍ਰੋਜੈਕਸ਼ਨ ਲਈ ਅਤੇ ਗ੍ਰੀਨ ਬੋਰਡ ਸਮਾਰਟ ਕਲਾਸਰੂਮਾਂ ਵਿਚ ਲਿਖਣ ਲਈ ਸਥਾਪਤ ਕਰੇਗਾ।
ਸਿੱਖਿਆ ਮੰਤਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।ਕੈਪਟਨ ਸਰਕਾਰ ਦੀ ਇਸ ਪਹਿਲਕਦਮੀ ਨਾਲ ਪਿਛਲੇ 4 ਸਾਲਾਂ ਵਿਚ 29 ਪ੍ਰਤੀਸ਼ਤ ਦੇ ਵਾਧੇ ਨਾਲ ਤਕਰੀਬਨ ਸਾਢੇ ਪੰਜ ਲੱਖ ਵਿਦਿਆਰਥੀ ਨਿੱਜੀ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਚੁੱਕੇ ਹਨ।
ਜਿਸ ਕਾਰਨ ਸਰਕਾਰੀ ਸਕੂਲਾਂ ਵਿਚ ਇਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਭਰੋਸਾ ਵਧਿਆ ਹੈ। ਹਾਲ ਹੀ ਵਿੱਚ, ਸਕੂਲ ਸਿੱਖਿਆ ਦੇ 70 ਮਾਪਦੰਡਾਂ ਦੇ ਅਧਾਰ ਤੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਪੰਜਾਬ ਸਭ ਤੋਂ ਉੱਪਰ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |