ਪੈਟਰੋਲ ਡੀਜ਼ਲ ਮਹਿੰਗੇ ਹੋਣ ਤੋਂ ਬਾਅਦ ਅੱਜ ਇਹ ਆਮ ਵਰਤੋਂ ਵਾਲੀ ਚੀਜ਼ ਵੀ ਹੋਈ ਮਹਿੰਗੀ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ

ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel Price) ਅਸਮਾਨ ਛੂਹ ਰਹੀਆਂ ਹਨ। ਕੋਰੋਨਾ ਕਾਲ ਵਿਚ ਇਸ ਮਹਿੰਗਾਈ ਨਾਲ ਆਮ ਆਦਮੀ ਦੀ ਜੇਬ ’ਤੇ ਸਿੱਧਾ ਅਸਰ ਹੋ ਰਿਹਾ ਹੈ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਕੰਪੋਸਡ ਨੈਚੂਰਲ ਗੈਸ ਅਤੇ ਪਾਈਪਡ ਨੈਚੂਰਲ ਗੈਸ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। ਆਈਜੀਐਲ ਨੇ ਸੀਐਨਜੀ ਤੇ ਪੀਐਨਜੀ ਦੀਆਂ ਕੀਮਤਾਂ (CNG PNG Prices Hike) ਵਿਚ ਵਾਧਾ ਕੀਤਾ ਹੈ।

ਰਾਜਧਾਨੀ ਵਿਚ ਅੱਜ ਤੋਂ ਸੀਐਨਜੀ (CNG Prices Today) 43.40 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 44.30 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਨੋਇਡਾ ਅਤੇ ਗਾਜ਼ੀਆਬਾਦ ਵਿਚ ਪ੍ਰਤੀ ਕਿਲੋ ਸੀਐਨਜੀ ਦੀ ਕੀਮਤ 49.08 ਰੁਪਏ ਤੋਂ ਵਧ ਕੇ 49.98 ਰੁਪਏ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਕੰਪਨੀ ਨੇ ਪੀਐਨਜੀ ਦੀਆਂ ਕੀਮਤਾਂ (PNG Price Hike) ਵਿਚ ਵਾਧਾ ਕੀਤਾ ਹੈ। ਕੰਪਨੀ ਨੇ ਅਪਣੀ ਵੈੱਬਸਾਈਟ ਵਿਚ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿਚ ਘਰੇਲੂ ਉਦਯੋਗ ਲਈ ਪੀਐਨਜੀ (PNG Prices Today) ਦੀ ਕੀਮਤ ਹੁਣ 29.66 ਰੁਪਏ ਪ੍ਰਤੀ ਐਸਸੀਐਮ ਹੋਵੇਗੀ ਜਦਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿਚ ਇਸ ਦੀ ਕੀਮਤ 29.61 ਰੁਪਏ ਪ੍ਰਤੀ ਐਸਸੀਐਮ ਹੋਵੇਗੀ।

ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਤੇਜ਼ੀ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ 35 ਪੈਸੇ ਅਤੇ ਡੀਜ਼ਲ 9 ਪੈਸੇ ਮਹਿੰਗਾ ਕੀਤਾ ਹੈ। ਇਸ ਦੇ ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਅਪਣੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ। ਦਿੱਲੀ ਵਿਚ ਪੈਟਰੋਲ 100.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *