ਮੋਦੀ ਸਰਕਾਰ ਲਈ ਖੜੀ ਹੋਈ ਨਵੀਂ ਮੁਸੀਬਤ-8 ਕਰੋੜ ਵਪਾਰੀਆਂ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ

ਕਿਸਾਨ ਅੰਦੋਲਨ ਦੇ ਨਾਲ ਹੀ ਮੋਦੀ ਸਰਕਾਰ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਨੇ ਸ਼ੁੱਕਰਵਾਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਗਠਨ ਵੱਲੋਂ ਇਹ ਐਲਾਨ ਪੈਟਰੋਲ ਤੇ ਡੀਜ਼ਲ ਦੇ ਵਧਦੇ ਭਾਅ ਤੋਂ ਇਲਾਵਾ ਗੁੱਡਜ਼ ਐਂਡ ਸਰਵਿਸ ਟੈਕਸ ਤੇ ਈ-ਬਿੱਲ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤਾ ਹੈ।

ਦੱਸ ਦਈਏ ਕਿ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੀ ਨੁਮਾਇੰਦਗੀ ਕਰਦੀਆਂ ਲਗਪਗ 40 ਹਜ਼ਾਰ ਟ੍ਰੇਡ ਐਸੋਸੀਏਸ਼ਨਾਂ ਦਾ ਸਾਂਝਾ ਸੰਗਠਨ ਹੈ। ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਸੀਈਆਈਟੀ) ਵੱਲੋਂ ਵਸਤੂ ਤੇ ਸੇਵਾਵਾਂ ਟੈਕਸ (ਜੀਐਸਟੀ) ਦੇ ਪ੍ਰਬੰਧਾਂ ਦੀ ਸਮੀਖਿਆ ਦੀ ਮੰਗ ਨੂੰ ਲੈ ਕੇ 26 ਫਰਵਰੀ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ।

ਇਸ ਦਾ ਨਾਲ ਹੀ ਆਲ ਇੰਡੀਆ ਟ੍ਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਨੇ ਵੀ ਈ-ਵੇਅ ਬਿੱਲ ਨੂੰ ਖਤਮ ਕਰਨ ਲਈ ਆਲ ਇੰਡੀਆ ਟ੍ਰੇਡਰਜ਼ ਕਨਫੈਡਰੇਸ਼ਨ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਕਿਸਾਨ ਅੰਦੋਲਨ ਦੇ ਨਾਲ ਹੀ ਵਪਾਰੀਆਂ ਦੇ ਇਸ ਐਲਾਨ ਨੇ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *