ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ

ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਕਈ ਸਰਕਾਰੀ ਵਿਦਿਅਕ ਅਦਾਰੇ ਖੋਲ੍ਹੇ ਗਏ ਹਨ ਤਾਂ ਜੋ ਸੂਬੇ ਦੇ ਸਾਰੇ ਬੱਚਿਆਂ ਨੂੰ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਰਕਾਰੀ ਅਧਿਆਪਕਾਂ ਦੀ ਨਿਯੁਕਤੀ ਸਮੇਂ ਸਮੇਂ ਤੇ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ।

ਅਧਿਆਪਕਾਂ ਅਤੇ ਸਰਕਾਰ ਦੀ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਨੂੰ ਵੀ ਪ੍ਰਾਈਵੇਟ ਸਕੂਲਾਂ ਵਾਂਗ ਹੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲ ਪੂਰੀ ਤਰ੍ਹਾਂ ਨਾਲ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਨੂੰ ਟੱਕਰ ਦੇ ਰਹੇ ਹਨ।ਸਰਕਾਰ ਵੱਲੋਂ ਬਹੁਤ ਸਾਰੇ ਸਰਕਾਰੀ ਸਕੂਲ ਅਪਗਰੇਡ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਵੀ ਕਈ ਮਾਡਰਨ ਟੈਕਨਾਲੋਜੀ ਦੀਆ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ

ਜੋ ਉਹ ਪੂਰੀ ਟਕਨਾਲੋਜੀ ਦੀ ਮਦਦ ਨਾਲ ਬੱਚਿਆਂ ਨੂੰ ਪੜ੍ਹਾ ਸਕਣ। ਅਧਿਆਪਕਾਂ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੀ ਸਰਾਹਣਾ ਕਰਨ ਵਜੋਂ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਮੇਂ ਸਮੇਂ ਤੇ ਪ੍ਰਮੋਟ ਕੀਤਾ ਜਾਂਦਾ ਹੈ ਅਤੇ ਕਈ ਵਾਰ ਉਂਹਨਾ ਦੀ ਤਬਦੀਲੀ ਵੱਡੇ ਸਕੂਲਾਂ ਵਿੱਚ ਕਰ ਦਿੱਤੀ ਜਾਂਦੀ ਹੈ। ਅਧਿਆਪਕਾਂ ਦੀ ਤਬਦੀਲੀ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਉਨ੍ਹਾਂ ਅਧਿਆਪਕਾਂ ਵਾਸਤੇ ਇਕ ਪੱਤਰ ਰਾਹੀਂ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦਾ ਤਬਾਦਲਾ ਹੋ ਗਿਆ ਹੈ ਜਾਂ ਭਵਿੱਖ ਵਿੱਚ ਹੋਵੇਗਾ। ਉਨ੍ਹਾਂ ਨੂੰ ਇਸ ਪੱਤਰ ਵਿੱਚ ਲਿਖਿਆ ਹੈ ਕਿ ਤਬਾਦਲਾ ਹੋਣ ਉਪਰੰਤ ਅਧਿਆਪਕ ਆਪਣੇ ਪਹਿਲੇ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਛੱਡ ਦਿੰਦੇ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਕਾਫ਼ੀ ਡੂੰਘਾ ਪ੍ਰਭਾਵ ਪੈਂਦਾ ਹੈ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਲੜੀ ਟੁੱਟ ਜਾਂਦੀ ਹੈ।

ਉਨ੍ਹਾਂ ਅੱਗੇ ਪੱਤਰ ਵਿੱਚ ਲਿਖਿਆ ਹੈ ਕੇ ਤਾਲਾਬੰਦੀ ਦੌਰਾਨ ਜਿਥੇ ਪੜ੍ਹਾਈ ਆਨਲਾਈਨ ਜ਼ੂਮ ਕਲਾਸਾਂ ਦੁਆਰਾ ਕੀਤੀ ਜਾ ਰਹੀ ਹੈ ਇਸ ਲਈ ਉਨ੍ਹਾਂ ਨੂੰ ਆਪਣੇ ਪਹਿਲੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕ੍ਰਿਸ਼ਨ ਕੁਮਾਰ ਨੇ ਸਰਕਾਰੀ ਅਧਿਆਪਕਾਂ ਨੂੰ ਆਦੇਸ਼ ਦਿੱਤੇ ਹਨ ਕਿ ਤਬਾਦਲੇ ਤੋਂ ਬਾਅਦ ਉਹ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਨ ਲਈ ਉਨ੍ਹਾਂ ਨਾਲ ਸੰਪਰਕ ਕਾਇਮ ਰੱਖਣ।

Leave a Reply

Your email address will not be published. Required fields are marked *