ਹੁਣੇ ਹੁਣੇ ਕੇਂਦਰ ਵੱਲੋਂ ਸੂਬਿਆਂ ਲਈ ਆਈ ਵੱਡੀ ਖ਼ਬਰ-ਹੁਣ ਤੋਂ ਹੀ ਹੋਜੋ ਸਾਵਧਾਨ ਨਹੀਂ ਪਛਤਾਓਗੇ

ਕੋਰੋਨਾ ਵਾਇਰਸ ਮਹਾਮਾਰੀ ਦੇ ਖ਼ਤਰੇ ਦੇ ਮੱਦੇਨਜ਼ਰ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬੇ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਮਹਾਮਾਰੀ ਨੂੰ ਲੈ ਕੇ 5 ਕੌਮੀ ਪ੍ਰੋਗਰਾਮ ਬਣਾਉਣ ਦੀ ਗੱਲ ਕਹੀ ਗਈ ਹੈ। ਸਰਕਾਰ ਵੱਲੋਂ ਸੂਬਿਆਂ ਨੂੰ ਟੈਸਟ, ਟਰੈਕ, ਟ੍ਰੀਟਮੈਂਟ ਵੈਕਸੀਨੇਸ਼ਨ ਤੇ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਦਾ ਨਿਰਦੇਸ਼ ਦਿੱਤਾ ਹੈ।

ਕੇਂਦਰ ਸਰਕਾਰ ਨੇ ਸੂਬਿਆਂ ਤੋਂ ਕੋਰੋਨਾ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਭੀੜਭਾੜ ਵਾਲੇ ਇਲਾਕਿਆਂ ਨੂੰ ਕਾਬੂ ਕਰਨ ਲਈ ਕਿਹਾ ਹੈ। ਐਡਵਾਈਜ਼ਰੀ ‘ਚ ਸੂਬਿਆਂ ਨੂੰ ਕੋਰੋਨਾ ਦਾ ਪ੍ਰਬੰਧਨ ਸਹੀ ਤਰੀਕੇ ਨਾਲ ਸੁਨਿਸ਼ਚਿਤ ਕਰਨ ਦੀ ਵੀ ਗੱਲ ਕਹੀ ਗਈ ਹੈ।

ਬਾਜ਼ਾਰਾਂ ‘ਚ ਲਗਾਤਾਰ ਪ੍ਰੋਟੋਕਾਲ ਦੀ ਉਲੰਘਣਾ
ਐਡਵਾਈਜ਼ਰੀ ਜਾਰੀ ਕਰਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਅਜੇ ਵੀ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਹੋ ਰਹੀ ਹੈ। ਬਾਜ਼ਾਰਾਂ ‘ਚ ਵੀ ਭਾਰੀ ਭੀੜ ਉਮੜ ਰਹੀ ਹੈ। ਕੁਝ ਸੂਬਿਆਂ ‘ਚ ਆਰ ਕਾਰਕ ਦੇ ਵਾਧੇ ਦਾ ਚਿੰਤਾ ਦਾ ਵਿਸ਼ਾ ਹੈ।

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ- ਘੱਟ ਗਿਣਤੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਕਾਨੂੰਨੀ ਤੌਰ ‘ਤੇ ਹਨ ਜਾਇਜ਼
ਅਜੇ ਕੁਝ ਦਿਨ ਪਹਿਲਾਂ ਪੀਐੱਮ ਮੋਦੀ ਨੇ ਭੀੜਭਾੜ ਵਾਲੇ ਸਥਾਨਾਂ ‘ਤੇ ਲੋਕਾਂ ਵੱਲੋਂ ਕੋਵਿਡ-19 ਦੇ ਨਿਯਮਾਂ ਦਾ ਪਾਲਣ ਨਾ ਕਰਨ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਸੀ ਕਿ ਲਾਪਰਵਾਹੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ ਤੇ ਇਕ ਛੋਟੀ ਜਿਹੀ ਗਲਤੀ ਦੇ ਦੂਰਗਾਮੀ ਨਤੀਜੇ ਹੋ ਸਕਦੇ ਹਨ, ਜਿਸ ਨਾਲ ਮਹਾਮਾਰੀ ਤੋਂ ਲੜਾਈ ਕਮਜ਼ੋਰ ਪੈ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *