ਅੱਜ ਪੰਜਾਬ ਦੇ ਇਸ ਸ਼ਹਿਰ ਚ’ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ-ਦੇਖੋ ਪੂਰੀ ਖ਼ਬਰ

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਸ਼ਹਿਰ ਵਿੱਚ ਰਹਿਣਗੀਆਂ ਸਾਰੀਆਂ ਦੁਕਾਨਾਂ ਬੰਦ । ਹੁਕਮ ਦਾ ਉਲੰਘਣ ਕਰਨ ਵਾਲੇ ’ ਤੇ ਹੋਵੇਗੀ ਕਾਨੂੰਨੀ ਕਾਰਵਾਈ – ਐਸਐਸਪੀ ਬਰਨਾਲਾ ਸੰਦੀਪ ਗੋਇਲ । ਪੰਜਾਬ ਵਿੱਚ 14 ਫ਼ਰਵਰੀ ਨੂੰ ਨਗਰ ਕੌਂਸ਼ਲ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ । ਬਰਨਾਲਾ ਸ਼ਹਿਰ ਵਿੱਚ ਬਾਜ਼ਾਰ ਬੰਦ ਰੱਖਣ ਦਾ ਆਦੇਸ਼ ਦਿੱਤਾ ।

ਸ਼ਹਿਰ ਦੇ ਬਾਜ਼ਾਰਾਂ ਵਿੱਚ ਅਨਾਊਂਸਮੈਂਟ ਰਾਹੀਂ ਦੁਕਾਨਦਾਰਾਂ ਨੂੰ ਚੋਣਾਂ ਵਾਲੇ ਦਿਨ ਦੁਕਾਨਾਂ ਨਾ ਖੋਲਣ ਦੀ ਅਪੀਲ ਕੀਤੀ , ਹੁਕਮ ਦਾ ਉਲੰਘਣ ਕਰਨ ਵਾਲੇ ’ ਤੇ ਹੋਵੇਗੀ ਕਾਨੂੰਨੀ ਕਾਰਵਾਈ । ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਕਿਹਾ ਕਿ ਸ਼ਹਿਰ ਵਿੱਚ ਚੋਣਾਂ ਦੇ ਮੱਦੇਨਜ਼ਰ 1 4 4 ਲਾਗੂ , ਸ਼ਹਿਰ ਵਿੱਚ ਇਕੱਠ ਕਰਨ ’ ਤੇ ਪਾਬੰਦੀ ਹੋਵੇਗੀ । ਮੈਡੀਕਲ ਦੁਕਾਨਾਂ ਤੋਂ ਬਿਨਾਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ।

ਇਸ ਸਬੰਧੀ ਗੱਲਬਾਤ ਕਰਦਿਆਂ ਐਸਐਸਪੀ ਬਰਨਾਲਾ ਸੰਦੀਪ ਗੋਇਲ ਨੇ ਕਿਹਾ ਕਿ ਨਗਰ ਕੌਂਸ਼ਲ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ । ਪਹਿਲੇ ਪੜਾਅ ਤਹਿਤ ਈ . ਵੀ . ਐਮ . ਮਸ਼ੀਨਾਂ ਸੁਰੱਖਿਅਤ ਢੰਗ ਨਾਲ ਪੋਿਗ ਸਟੇਸ਼ਨਾਂ ਤੱਕ ਪਹੁੰਚ ਚੁੱਕੀਆਂ ਹਨ ।

ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਚੋਣਾਂ ਕਾਰਨ ਸ਼ਹਿਰ ਵਿੱਚ ਦੁੁਕਾਨਾਂ ਬੰਦ ਰੱਖਣ ਦੇ ਹੁਕਮ ਕੀਤੇ ਗਏ ਹਨ । ਪਰ ਮੈਡੀਕਲ ਸਹੂਲਤਾਂ ਚਾਲੂ ਰਹਿਣਗੀਆਂ । ਪੋਿਗ ਬੂਥ ਦੇ ਨੇੜੇ ਦੀਆਂ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰਹਿਣਗੀਆਂ ।

ਸ਼ਹਿਰ ਵਿੱਚ 2 0 ਪੈਟਰੋਿਗ ਪਾਰਟੀਆਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਦੇਖਰੇਖ ਵਿੱਚ ਲਗਾਤਾਰ ਗਸ਼ਤ ਕਰਨਗੀਆਂ । ਚੋਣਾਂ ਦੌਰਾਨ ਜੇਕਰ ਕਿਸੇ ਵੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਹੁਕਮ ਦਾ ਉਲੰਘਣ ਕਰਨ ਵਾਲੇ ’ ਤੇ ਹੋਵੇਗੀ ਕਾਨੂੰਨੀ ਕਾਰਵਾਈ ਐਸ ਐਸ ਪੀ ਬਰਨਾਲਾ ਸੰਦੀਪ ਗੋਇਲ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । news source: news18punjab

Leave a Reply

Your email address will not be published.