ਅਦਾਕਾਰਾ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਬਾਰੇ ਆਈ ਅੱਤ ਮਾੜੀ ਖ਼ਬਰ-ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੂੰ ਸੋਮਵਾਰ ਦੇਰ ਸ਼ਾਮ ਮੰੁਬਈ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਗਿ੍ਰਫਤਾਰ ਕਰ ਲਿਆ। ਕੰੁਦਰਾ ’ਤੇ ਅਸ਼ਲੀਲ ਫਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਕੁਝ ਐਪਸ ’ਤੇ ਦਿਖਾਉਣ ਦਾ ਦੋਸ਼ ਹੈ।

ਮੰੁਬਈ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਰਾਜ ਕੁੰਦਰਾ ਇਸ ਮਾਮਲੇ ਦੀ ਮੁੱਖ ਕੜੀ ਦੇ ਰੂਪ ਵਿਚ ਸਾਹਮਣੇ ਆਏ ਹਨ। ਪੁਲਿਸ ਅਨੁਸਾਰ ਉਨ੍ਹਾਂ ਕੋਲ ਕੁੰਦਰਾ ਖ਼ਿਲਾਫ਼ ਲੋੜੀਂਦੇ ਸਬੂਤ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ’ਚ ਇਕ ਸ਼ਿਕਾਇਤ ਮਿਲਣ ਤੋਂ ਬਾਅਦ ਮੰੁੁਬਈ ਪੁਲਿਸ ਨੇ ਕੁਝ ਓਟੀਟੀ ਪਲੇਟਫਾਰਮਜ਼ ਤੇ ਕੁਝ ਵੈੱਬ ਪੋਰਟਲਜ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

ਇਸ ਮਾਮਲੇ ਵਿਚ ਨਾਂ ਆਉਣ ਤੋਂ ਬਾਅਦ ਪਿਛਲੇ ਮਹੀਨੇ ਰਾਜ ਕੰੁਦਰਾ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ। ਹੁਣ ਕ੍ਰਾਈਮ ਬ੍ਰਾਂਚ ਨੂੰ ਰਾਜ ਕੁੰਦਰਾ ਖ਼ਿਲਾਫ਼ ਪੱਕੇ ਸਬੂਤ ਮਿਲਣ ’ਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।

ਵਪਾਰੀ ਰਾਜ ਕੰੁਦਰਾ ਇਸ ਤੋਂ ਪਹਿਲਾਂ ਕ੍ਰਿਕਟ ਸੱਟੇਬਾਜ਼ੀ ਵਿਚ ਵੀ ਦੋਸ਼ੀ ਪਾਏ ਜਾ ਚੁੱਕੇ ਹਨ। ਸੁਪਰੀਮ ਕੋਰਟ ਦੇ ਆਦੇਸ਼ ’ਤੇ ਇਸ ਮਾਮਲੇ ਦੀ ਜਾਂਚ ਕਰਨ ਵਾਲੀ ਜਸਟਿਸ ਆਰਐੱਮ ਲੋਢਾ ਕਮੇਟੀ ਨੇ ਬਾਅਦ ਵਿਚ ਰਾਜ ਕੁੰਦਰਾ ਦੇ ਬੀਸੀਸੀਆਈ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਰੱਖਣ ’ਤੇ ਪਾਬੰਦੀ ਲਗਾ ਦਿੱਤੀ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.