ਇਹ ਲੋਕ ਜਲਦੀ ਕਰਨ ਇਹ ਕੰਮ- ਬਚੇ ਸਿਰਫ 4 ਦਿਨ ਬਾਕੀ , 26 ਜੁਲਾਈ ਹੈ ਆਖਰੀ ਤਰੀਕ

ਕਰੋਨਾ ਦੇ ਕਾਰਨ ਬਹੁਤ ਸਾਰੇ ਕੰਮ ਬੰਦ ਹੋਣ ਕਾਰਨ ਕਈ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋਏ ਹਨ। ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਇਸ ਕਰੋਨਾ ਕਾਰਨ ਮੁਸ਼ਕਿਲ ਵਿੱਚ ਵੇਖਦੇ ਹੋਏ ਗਲਤ ਰਾਹ ਤੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।

ਮੋਦੀ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਨਾਲ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ।ਹੁਣ ਇਹ ਲੋਕ ਜਲਦੀ ਕਰਨ ਇਹ ਕੰਮ ,ਇਸ ਲਈ ਸਿਰਫ ਚਾਰ ਦਿਨ ਬਾਕੀ ਬਚੇ ਹਨ, ਜਿਸ ਵਾਸਤੇ 26 ਜੁਲਾਈ ਆਖਰੀ ਤਰੀਕ ਰੱਖੀ ਗਈ ਹੈ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਸਟੇਟ ਬੈਂਕ ਆਫ ਇੰਡੀਆ ਨੇ ਅਪਰੇਟਿਸ ਦੇ ਅਹੁਦਿਆਂ ਲਈ ਭਰਤੀ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਦੇਣ ਦੀ ਸ਼ੁਰੂਆਤੀ ਤਾਰੀਕ 6 ਜੁਲਾਈ 2021 ਰੱਖੀ ਗਈ ਸੀ ਅਤੇ ਇਸ ਦੀ ਅੰਤਿਮ ਤਾਰੀਕ 26 ਜੁਲਾਈ 2021 ਹੈ। ਇਸ ਨੌਕਰੀ ਲਈ ਉਮੀਦਵਾਰ ਦੀ ਚੋਣ ਲਿਖਤੀ ਟੈਸਟ ਅਤੇ ਸਥਾਨਕ ਭਾਸ਼ਾ ਦੇ ਅਧਾਰ ਤੇ ਕੀਤੀ ਜਾਵੇਗੀ।


ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਸੰਸਥਾ ਤੋਂ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਨੌਕਰੀ ਵਾਸਤੇ ਇਨ੍ਹਾਂ ਅਰਜ਼ੀਆਂ ਨੂੰ ਦਾਖ਼ਲ ਕਰਨ ਵਾਲੇ ਉਮੀਦਵਾਰ ਦੀ ਉਮਰ 20 ਸਾਲ ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਅਪਰੈਟਿਸ ਦੇ ਕੁੱਲ 6100 ਅਹੁਦੇ ਦੇਸ਼ ਭਰ ਦੇ ਵੱਖ ਵੱਖ ਬੈਂਕਾਂ ਵਿੱਚ ਉਪਲਬਧ ਹਨ।

ਨੌਕਰੀ ਵਾਸਤੇ ਜਿਥੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਉਥੇ ਹੀ ਹੁਣ ਇਨ੍ਹਾਂ ਖਾਲੀ ਅਹੁਦਿਆਂ ਉਪਰ ਯੋਗ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਇਨ੍ਹਾਂ ਅਰਜ਼ੀਆਂ ਨੂੰ ਦਾਖ਼ਲ ਕਰਨ ਲਈ ਯੋਗ ਉਮੀਦਵਾਰ 26 ਜੁਲਾਈ ਤੋਂ ਪਹਿਲਾਂ ਪਹਿਲਾਂ ਅਪਲਾਈ ਕਰ ਸਕਦੇ ਹਨ। ਪੰਜਾਬ ਸਟੇਟ ਬੈਂਕ ਵਿੱਚ ਨਿਕਲੀਆਂ ਇਹਨਾਂ ਅਸਾਮੀਆਂ ਲਈ ਪੰਜਾਬ ਦੇ ਨੌਜਵਾਨ ਵੀ ਅਪਲਾਈ ਕਰ ਸਕਦੇ ਹਨ। ਇਨ੍ਹਾਂ ਨੌਜਵਾਨਾਂ ਦੇ ਅਪਲਾਈ ਕਰਨ ਲਈ ਚਾਰ ਦਿਨ ਦਾ ਸਮਾਂ ਹੀ ਬਾਕੀ ਬਚਿਆ ਹੈ। ਕੇਂਦਰ ਸਰਕਾਰ ਵੱਲੋਂ ਸਮੇਂ ਸਮੇਂ ਤੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਏ ਜਾ ਰਹੇ ਹਨ।

Leave a Reply

Your email address will not be published.