ਹੁਣੇ ਹੁਣੇ ਲਵਪ੍ਰੀਤ ਦੇ ਪ੍ਰੀਵਾਰ ਤੋਂ ਵੱਲੋਂ ਆਈ ਇਹ ਵੱਡੀ ਖ਼ਬਰ-ਕਰਤਾ ਇਹ ਵੱਡਾ ਕੰਮ

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਬਣਿਆ ਹੋਇਆ ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਆਏ ਦਿਨ ਕੋਈ ਨਾ ਕੋਈ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਪੰਜਾਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਜਿਹੇ ਕੇਸ ਸਾਹਮਣੇ ਆ ਰਹੇ ਹਨ ਜਿਸ ਵਿੱਚ ਕੁੜੀਆਂ ਵੱਲੋਂ ਵਿਆਹ ਤੋਂ ਬਾਅਦ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਬਣਾਉਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਲੜਕੇ ਪਰਿਵਾਰ ਦੇ ਲੱਖਾਂ ਰੁਪਏ ਦੀ ਠੱਗੀ ਮਾਰੀ ਗਈ ਹੈ।

ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਵੀ ਅਜਿਹੇ ਮਾਮਲਿਆਂ ਉਪਰ ਸ਼ਿਕੰਜਾ ਕੱਸੇ ਜਾਣ ਦਾ ਭਰੋਸਾ ਦਵਾਇਆ ਹੈ। ਪੰਜਾਬ ਦੇ ਵਿੱਚ ਵੀ ਪੀੜਤ ਪਰਿਵਾਰਾਂ ਵੱਲੋਂ ਅੱਗੇ ਆ ਕੇ ਹੁਣ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਲਵਪ੍ਰੀਤ ਦੇ ਪਰਿਵਾਰ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਰਿਵਾਰ ਵੱਲੋਂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਾਰੇ ਲੋਕਾਂ ਦੀਆਂ ਨਜ਼ਰਾਂ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਉਪਰ ਟਿਕੀਆਂ ਹੋਈਆਂ ਹਨ। ਉਥੇ ਹੀ ਪਿੰਡ ਵਾਸੀਆਂ ਵੱਲੋਂ ਵੀ ਪਰਿਵਾਰ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਪਿੰਡ ਵੱਲੋਂ ਭਾਰੀ ਇਕੱਠ ਕੀਤਾ ਗਿਆ ਸੀ, ਅਤੇ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਸੀ। ਹੁਣ ਲਵਪ੍ਰੀਤ ਦੇ ਪਿਤਾ ਜੀ ,ਚਾਚਾ ਜੀ,ਟੇਕ ਫੁੱਫੜ ਵੱਲੋਂ ਕਈ ਹਫਤੇ ਬੀਤ ਜਾਣ ਤੇ ਵੀ ਦੋਸ਼ੀ ਬੇਅੰਤ ਕੌਰ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਜਿਸ ਵੱਲੋਂ ਉਨ੍ਹਾਂ ਦੇ ਲੜਕੇ ਲਵਪ੍ਰੀਤ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਲਈ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਗਰ ਪ੍ਰਸ਼ਾਸਨ ਐਤਵਾਰ ਤੱਕ ਬੇਅੰਤ ਕੌਰ ਖਿਲਾਫ ਮਾਮਲਾ ਦਰਜ ਨਹੀਂ ਕਰਦਾ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਉਨ੍ਹਾਂ ਨਾਲ ਕਈ ਸੰਸਥਾਵਾਂ ਦੇ ਆਗੂ ਵੀ ਮੌਜੂਦ ਸਨ।

ਉਥੇ ਹੀ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਵੀ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਵੀ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਬਾਰੇ ਉਨ੍ਹਾਂ ਵੱਲੋਂ ਜਸਟਿਨ ਟਰੂਡੋ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।

Leave a Reply

Your email address will not be published.