ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਵਿਚ ਦੁਬਾਰਾ ਲਾਕਡਾਊਨ ਲਾਏ ਜਾਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸਖ਼ਤ ਨੋਟਿਸ ਲਿਆ ਹੈ। ਪੰਜਾਬ ਸਰਕਾਰ ਵਲੋਂ ਇਕ ਟਵੀਟ ਕਰ ਕੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ
ਆਮ ਲੋਕ ਇਨ੍ਹਾਂ ਅਫਵਾਹਾਂ ਤੋਂ ਨਾ ਡਰਨ ਕਿਉਂਕਿ ਅਜਿਹੀਆਂ ਝੂਠੀਆਂ ਖਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਅਜਿਹੀਆਂ ਅਫ਼ਵਾਹਾਂ ਤੋਂ ਬਚਣ ਲਈ ਕਿਹਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਅਫ਼ਵਾਹਾਂ ਦਾ ਅੱਜ ਦੇ ਨਿਯਮਾਂ ਨਾਲ ਕੋਈ ਸਬੰਧ ਨਹੀਂ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਇਸ ਟਵੀਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਰੀ-ਟਵੀਟ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਜੋ ਵੀ ਸ਼ਰਾਰਤੀ ਅਨਸਰ ਅਜਿਹੀਆਂ ਅਫਵਾਹਾਂ ਫੈਲਾ ਕੇ ਜਨਤਾ ਵਿਚਾਲੇ ਅਫਰਾ-ਤਫਰੀ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਦੇ ਖਿਲਾਫ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਝੂਠੀਆਂ ਖਬਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਵਾਲਿਆਂ ’ਤੇ ਪੂਰੀ ਨਜ਼ਰ ਰੱਖ ਰਹੀ ਹੈ ਅਤੇ ਅਜਿਹੇ ਲੋਕਾਂ ’ਤੇ ਕਾਰਵਾਈ ਵੀ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagani