ਹੁਣੇ ਹੁਣੇ ਕੈਪਟਨ ਨੇ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕਰਨ ਦਾ ਕਰਤਾ ਵੱਡਾ ਐਲਾਨ

ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਜਲਦੀ ਹੀ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਸਕਦੀ ਹੈ। ਪੰਜਾਬ ਦੀਆਂ 15 ਮੁਲਾਜ਼ਮ ਜੱਥੇਬੰਦੀਆਂ ਅਤੇ ਕੈਬਨਿਟ ਸਬ-ਕਮੇਟੀ ਦੀਆਂ ਹੋਈਆਂ ਮੀਟਿੰਗਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਅਗਲੀ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।

ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਇਕ ਬਿੱਲ ਪੇਸ਼ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ‘ਚ ਤਿੰਨ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕਲ ਬਾਡੀ ਮੰਤਰੀ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹਨ।

6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਐੱਨ. ਪੀ. ਏ. ਲਾਗੂ ਕਰਨ, ਪੈਨਸ਼ਨ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕਰਮਚਾਰੀ ਯੂਨੀਅਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕੈਬਨਿਟ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਸੀ। ਹੁਣ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਉਨ੍ਹਾਂ ਦੀ ਇਕ ਹੋਰ ਮੰਗ ਨੂੰ ਪੂਰਾ ਦਿੱਤਾ ਜਾਵੇਗਾ।

ਇਸ ਫ਼ਸੈਲੇ ਨਾਲ ਸਰਕਾਰੀ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਨਰਮੀ ਦਿਖਾਈ ਹੈ। ਹੁਣ ਸਰਕਾਰ ਪ੍ਰਤੀ ਮੁਲਾਜ਼ਮਾਂ ‘ਚ ਪਾਇਆ ਜਾ ਰਿਹਾ ਗੁੱਸਾ ਵੀ ਖ਼ਤਮ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਇਕ-ਇਕ ਕਰ ਕੇ ਪੂਰਾ ਕਰ ਰਹੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *