ਹਵਾਈ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝੱਟਕਾ-ਏਨੀਂ ਤਰੀਕ ਅੰਤਰਰਾਸ਼ਟਰੀ ਉੜਾਨਾਂ ਤੇ ਲੱਗੀ ਪਾਬੰਦੀ-ਦੇਖੋ ਪੂਰੀ ਖ਼ਬਰ

ਕੋਰੋਨਾਵਾਇਰਸ ਮਹਾਮਾਰੀ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਪਾਬੰਦੀਆਂ 31 ਮਾਰਚ ਤੱਕ ਵਧਾ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਡੀਜੀਸੀਏ ਨੇ ਇੱਕ ਬਿਆਨ ਵਿੱਚ ਕਿਹਾ, “ਕੰਪਿਟੈਂਟ ਅਥਾਰਟੀ ਨੇ ਭਾਰਤ ਆਉਣ ਜਾਂ ਜਾਣ ਵਾਲੀਆਂ ਸ਼ੇਡਿਊਲਡ ਇੰਟਰਨੈਸ਼ਨਲ ਪੈਸੇਂਜਰ ਫਲਾਈਟ ਦੇ ਵਿਸ਼ੇ ‘ਤੇ ਜਾਰੀ ਕੀਤੇ ਸਰਕੂਲਰ ਦੀ ਵੇਲੀਡੀਟੀ 31 ਮਾਰਚ 2021 ਤੱਕ ਵਧਾ ਦਿੱਤੀ ਹੈ।

ਇਹ ਪਾਬੰਦੀ ਅੰਤਰਰਾਸ਼ਟਰੀ ਕਾਰਗੋ ਆਪ੍ਰੇਸ਼ਨ ਅਤੇ ਡੀਜੀਸੀਏ ਤੋਂ ਪ੍ਰਵਾਨਗੀ ਵਾਲੀਆਂ ਉਡਾਣਾਂ ਲਈ ਲਾਗੂ ਨਹੀਂ ਹੋਵੇਗੀ। ਇਸ ਦੇ ਨਾਲ ਹੀ ਡੀਜੀਸੀਏ ਨੇ ਕਿਹਾ ਕਿ “ਹਾਲਾਂਕਿ, ਕੰਪਿਟੈਂਟ ਅਥਾਰਟੀ ਤੋਂ ਚੋਣਵੇਂ ਰੂਟਾਂ ‘ਤੇ ਕੇਸ-ਟੂ-ਕੇਸ ਦੇ ਅਧਾਰ ‘ਤੇ ਅੰਤਰਰਾਸ਼ਟਰੀ ਅਨੁਸੂਚਿਤ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ।”

ਕੋਰੋਨਾਵਾਇਰਸ ਕਾਰਨ ਅੰਤਰਰਾਸ਼ਟਰੀ ਯਾਤਰੀ ਉਡਾਣਾਂ ‘ਤੇ ਪਾਬੰਦੀ ਦਾ ਐਲਾਨ ਪਿਛਲੇ ਸਾਲ ਮਾਰਚ ਵਿੱਚ ਕੀਤਾ ਗਿਆ ਸੀ। ਪਿਛਲੇ ਮਹੀਨਿਆਂ ਵਿੱਚ ਕੇਂਦਰ ਸਰਕਾਰ ਨੇ ਅਰਥਚਾਰੇ ਦੇ ਬਹੁਤੇ ਸੈਕਟਰਾਂ ਵਿੱਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ, ਪਰ ਅੰਤਰਰਾਸ਼ਟਰੀ ਉਡਾਣਾਂ ਪੂਰੀ ਤਰ੍ਹਾਂ ਚਾਲੂ ਨਹੀਂ ਹੋ ਸਕੀਆਂ। ਬਾਅਦ ‘ਚ ਕੇਂਦਰ ਸਰਕਾਰ ਨੇ ਘਰੇਲੂ ਉਡਾਣਾਂ ਨੂੰ ਪਿਛਲੇ ਸਾਲ ਚਲਾਉਣ ਦੀ ਆਗਿਆ ਦਿੱਤੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *