15 ਅਗਸਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਤੇ ਰਾਜਪਾਲ ਨੂੰ ਆਈ ਇਹ ਵੱਡੀ ਧਮਕੀ,ਜੇ ਝੰਡਾ ਲਹਿਰਾਇਆ ਤਾਂ…..

ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਤੇ ਰਾਜਪਾਲ ਵੀਪੀ ਸਿੰਘ ਬਦਨੌਰ (VP Singh Badnore) ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਇਆ ਤਾਂ ਆਪਣੀ ਸਿਆਸੀ ਮੌਤ ਦੇ ਜ਼ਿੰਮੇਵਾਰ ਉਹ ਖ਼ੁਦ ਹੋਣਗੇ।

ਪੰਨੂ ਨੇ ਇਕ ਟੈਲੀਫੋਨ ਮੈਸੇਜ ‘ਚ ਕਿਹਾ ਕਿ ਸਾਡੇ ਕਿਸਾਨ ਮਰ ਰਹੇ ਹਨ। ਅਜਿਹੇ ਵਿਚ ਝੰਡਾ ਚੜ੍ਹਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਹਰਿਆਣਾ ‘ਚ ਮਨੋਹਰ ਲਾਲ ਨੂੰ ਧਮਕੀ ਦੇਣ ਸਬੰਧੀ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਲੋਕਾਂ ਦੀਆਂ ਕਾਲ ਆ ਰਹੀਆਂ ਹਨ। ਮਾਮਲੇ ‘ਚ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਨੇ ਵਿਚਾਰੇ ਮਸਲੇ- ਦੱਸ ਦੇਈਏ ਹਰਿਆਣਾ ਦੇ ਸੀਐੱਮ ਨੂੰ ਧਮਕੀ ਦੇਣ ਦੇ ਮਾਮਲੇ ‘ਚ ਪਾਬੰਦੀਸ਼ੁਦਾ ਖ਼ਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਗੁਰੂਗ੍ਰਾਮ ਦੇ ਸਾਈਬਰ ਕ੍ਰਾਈਮ ਥਾਣੇ ‘ਚ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਹਰਿਆਣਾ ਦੇ ਸੀਐੱਮ ਨੂੰ ਧਮਕੀ ਦਾ ਆਡੀਓ ਲਗਪਗ ਇਕ ਮਿੰਟ ਦਾ ਹੈ।

ਇਸ ਵਿਚ ਹਰਿਆਣਾ ਸਰਕਾਰ ਨੂੰ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਨਾ ਲਹਿਰਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਆਡੀਓ ‘ਚ ਕਿਹਾ ਗਿਆ ਹੈ ਕਿ ਜਦੋਂ ਪੰਜਾਬ ਆਜ਼ਾਦ ਹੋਵੇਗਾ ਤਾਂ ਹਰਿਆਣਾ ਉਸ ਦਾ ਹਿੱਸਾ ਹੋਵੇਗਾ। ਇਹੀ ਨਹੀਂ ਆਡੀਓ ‘ਚ ਪੰਨੂ ਨੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮਰਥਨ ਕਰਦੇ ਹੋਏ ਆਜ਼ਾਦੀ ਦਿਹਾੜੇ ‘ਤੇ ਸੂਬੇ ‘ਚ ਹਿੰਸਾ ਦੀ ਵੀ ਚਿਤਾਵਨੀ ਦਿੱਤੀ ਹੈ। ਹਰਿਆਣਾ ਸਰਕਾਰ ਨੂੰ ਕਿਸਾਨਾਂ ਤੇ ਸਿੱਖਾਂ ਦਾ ਵਿਰੋਧੀ ਦੱਸਿਆ ਗਿਆ ਹੈ।

Leave a Reply

Your email address will not be published.