ਮੌਸਮ ਬਾਰੇ ਆਈ ਵੱਡੀ ਖ਼ਬਰ-ਅਗਲੇ ਕੁੱਝ ਦਿਨਾਂ ਤੱਕ ਇਸ ਤਰਾਂ ਰਹੇਗਾ ਮੌਸਮ,ਦੇਖੋ ਪੂਰੀ ਜਾਣਕਾਰੀ

ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਵਧੀਕ ਜਨਰਲ ਡਾਇਰੈਕਟਰ (ਏਡੀਜੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰ-ਪੱਛਮੀ ਤੇ ਪੂਰਬੀ ਭਾਰਤ ‘ਚ ਤਾਪਮਾਨ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ।

ਏਡੀਜੀ ਆਨੰਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ, ਝਾਰਖੰਡ, ਓਡੀਸ਼ਾ ਤੇ ਪੱਛਮੀ ਮੱਧ ਪ੍ਰਦੇਸ਼ ‘ਚ ਤਾਪਮਾਨ ਆਮ ਨਾਲੋਂ ਜ਼ਿਆਦਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ‘ਚ ਵੀਰਵਾਰ ਨੂੰ ਤਾਪਮਾਨ ਆਮ ਨਾਲੋਂ ਅੱਠ ਡਿੱਗਰੀ ਸੈਲਸੀਅਸ ਜ਼ਿਆਦਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ।

ਸ਼ਰਮਾ ਨੇ ਦੱਸਿਆ ਕਿ ਦਿੱਲੀ ਦੇ ਆਲੇ-ਦੁਆਲੇ ਦੇ ਇਲਾਕਿਆਂ ਤੇ ਉੱਤਰ-ਪੱਛਮੀ ਭਾਰਤੀ ‘ਚ ਤਾਪਮਾਨ ਆਮ ਨਾਲੋਂ ਪੰਜ-ਛੇ ਡਿਗਰੀ ਸੈਲਸੀਅਸ ਜ਼ਿਆਦਾ ਬਣਿਆ ਹੋਇਆ ਹੈ। ਤਾਪਮਾਨ ਦਾ ਇਹ ਰੁਝਾਨ ਅੱਗੇ ਵੀ ਬਣੇ ਰਹਿਣ ਦੀ ਸੰਭਾਵਨਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

 

 

Leave a Reply

Your email address will not be published.