ਹੁਣੇ ਹੁਣੇ ਪੰਜਾਬ ਚ’ ਜਾਰੀ ਹੋਈ ਹੋਇਆ ਹਾਈ ਅਲਰਟ-ਹੋ ਜਾਓ ਸਾਵਧਾਨ

ਆਜ਼ਾਦੀ ਦਿਹਾੜੇ ਤੋਂ ਕੁਝ ਦਿਨ ਪਹਿਲਾਂ ਗਵਾਂਢੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਇਕ ਟਿਫ਼ਨ ਬੰਬ ਮਿਲਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ। ਪੁਲਿਸ ਵੱਲੋਂ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਗਈ ਜਿਸ ਜਗ੍ਹਾ ਆਜ਼ਾਦੀ ਦਿਹਾੜੇ ਸੰਬੰਧੀ ਸਮਾਗਮ ਕੀਤਾ ਜਾਣਾ ਹੈ ।

ਸਿਟੀ ਪੁਲੀਸ ਸਟੇਸ਼ਨ ਦੇ ਮੁਖੀ ਡੀਐੱਸਪੀ ਸੁਮੀਰ ਸਿੰਘ ਮਾਨ ਦੀ ਅਗਵਾਈ ਵਿੱਚ ਸਵੇਰ ਤੋਂ ਹੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ’ਤੇ ਚੈਕਿੰਗ ਮੁਹਿੰਮ ਚਲਾਈ ਗਈ । ਸ਼ਹਿਰ ਆਉਣ ਵਾਲੇ ਵਾਹਨਾਂ ਦੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਜਾਂਚ ਕੀਤੀ ਗਈ ।

ਸੁਮੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਸਟੈਂਡ ਗੁਰਦਾਸਪੁਰ, ਰੇਲਵੇ ਸਟੇਸ਼ਨ, ਸਮਾਗਮ ਸਥਾਨ ਸਮੇਤ ਕਈ ਥਾਵਾਂ ‘ਤੇ ਚੈਕਿੰਗ ਮੁਹਿੰਮ ਚਲਾਈ ਗਈ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਵੱਲੋਂ ਬੱਸਾਂ ਅਤੇ ਰੇਲ ਗੱਡੀਆਂ ਦੇ ਅੰਦਰ ਡਾਗ ਸਕੁਆਡ ਦੀ ਮਦਦ ਨਾਲ ਬਾਰੀਕੀ ਨਾਲ ਜਾਂਚ ਕੀਤੀ ਗਈ ।

ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵਿਭਾਗ ਵੱਲੋਂ 25 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਅਤੇ ਆਲ਼ੇ ਦੁਆਲੇ ਦੇ ਖੇਤਰ ਵਿੱਚ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਐੱਸਐੱਸਪੀ ਗੁਰਦਾਸਪੁਰ ਡਾ ਨਾਨਕ ਸਿੰਘ ਨਾਲ ਗੱਲ ਕੀਤੇ ਜਾਣ ਤੇ ਉਨ੍ਹਾਂ ਦੱਸਿਆ ਕਿ ਜਿਸ ਤਰੀਕੇ ਨਾਲ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਟਿਫ਼ਨ ਬੰਬ ਸੁੱਟੇ ਗਏ ਹਨ, ਇਸ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦ ਤੇ ਬੀਐੱਸਐੱਫ ਦੇ ਨਾਲ ਚੈਕਿੰਗ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਹੈ । ਇਹ ਚੌਕਸੀ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.