ਇਲੈਕਟ੍ਰਿਕ ਦੋਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਸੜਕ ਆਵਾਜਾਈ ਮੰਤਰਾਲੇ (Ministry of Road Transport) ਨੇ ਬੈਟਰੀ, ਮੀਥੇਨੌਲ ਅਤੇ ਈਥੇਨੌਲ ‘ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ (E-2 Wheelers) ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ।
ਹੁਣ ਇਨ੍ਹਾਂ ਵਾਹਨਾਂ ਨੂੰ ਪਰਮਿਟ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ। ਇਨ੍ਹਾਂ ਵਾਹਨਾਂ ਦੀ ਵਰਤੋਂ ਬਿਨਾਂ ਕਿਸੇ ਪਰਮਿਟ (Permit) ਦੇ ਕਿਸੇ ਵੀ ਤਰੀਕੇ ਨਾਲ ਕੀਤੀ ਜਾ ਸਕਦੀ ਹੈ,ਭਾਵ ਕਾਨੂੰਨੀ ਤੌਰ ‘ਤੇ ਇਨ੍ਹਾਂ ਵਾਹਨਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਸਕਦੀ ਹੈ। ਮੰਤਰਾਲੇ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਉਦਯੋਗ ਨੂੰ ਵੀ ਰਾਹਤ ਮਿਲੇਗੀ।
ਕਿਰਾਏ ‘ਤੇ ਦੋ ਪਹੀਆ ਵਾਹਨ ਦੇਣ ਦੀ ਹੋਵੇਗੀ ਸਹੂਲਤ – ਸੜਕ ਆਵਾਜਾਈ ਮੰਤਰਾਲੇ ਨੇ ਬੈਟਰੀ, ਮੀਥੇਨੌਲ ਅਤੇ ਈਥੇਨੌਲ ‘ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ ਨੂੰ ਪਰਮਿਟ ਦੀ ਲੋੜ ਤੋਂ ਛੋਟ ਦਿੱਤੀ ਹੈ। ਹਾਲਾਂਕਿ ਮੰਤਰਾਲੇ ਨੇ ਇਲੈਕਟ੍ਰਿਕ ਵਾਹਨਾਂ ਨੂੰ ਪਰਮਿਟ ਤੋਂ ਛੋਟ ਦਿੱਤੀ ਸੀ ਪਰ ਆਦੇਸ਼ ਵਿੱਚ ਦੋਪਹੀਆ ਵਾਹਨਾਂ ਲਈ ਸਪੱਸ਼ਟ ਨਿਰਦੇਸ਼ ਨਹੀਂ ਸਨ। ਦੋ ਪਹੀਆ ਵਾਹਨ ਟਰਾਂਸਪੋਰਟਰ ਇਹ ਵਾਹਨ ਕਾਨੂੰਨੀ ਤੌਰ ‘ਤੇ ਕਿਰਾਏ ‘ਤੇ ਦੇਣ ਦੇ ਯੋਗ ਨਹੀਂ ਸਨ।
ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਬਿਨਾਂ ਕਿਸੇ ਪਰਮਿਟ ਦੇ ਕਾਨੂੰਨੀ ਤੌਰ ਤੇ ਦੋਪਹੀਆ ਵਾਹਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦਾ ਸਭ ਤੋਂ ਵੱਡਾ ਲਾਭ ਦੋ ਪਹੀਆ ਵਾਹਨ ਟਰਾਂਸਪੋਰਟਰਾਂ ਨੂੰ ਹੋਵੇਗਾ।ਇਸ ਸਬੰਧੀ ਬੱਸ ਐਂਡ ਕਾਰ ਆਪਰੇਟਰਜ਼ ਕਨਫੈਡਰੇਸ਼ਨ ਆਫ ਇੰਡੀਆ (CMVR) ਦੇ ਚੇਅਰਮੈਨ ਗੁਰਮੀਤ ਸਿੰਘ ਤਨੇਜਾ ਦਾ ਕਹਿਣਾ ਹੈ ਕਿ ਸੜਕ ਆਵਾਜਾਈ ਮੰਤਰਾਲੇ ਦੇ ਇਸ ਫੈਸਲੇ ਨਾਲ ਦੋ ਪਹੀਆ ਵਾਹਨਾਂ ਨੂੰ ਰਾਹਤ ਮਿਲੇਗੀ ਅਤੇ ਸੈਰ ਸਪਾਟਾ ਉਦਯੋਗ ਨਾਲ ਜੁੜੇ ਲੋਕਾਂ ਨੂੰ ਲਾਭ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਗੋਆ ਅਤੇ ਹੋਰ ਸੈਰ ਸਪਾਟਾ ਸਥਾਨਾਂ ‘ਤੇ ਦੋ ਪਹੀਆ ਵਾਹਨ ਕਿਰਾਏ ‘ਤੇ ਦਿੱਤੇ ਜਾਂਦੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |