ਦੋ ਭੈਣਾਂ ਦੇ ਇਕਲੌਤੇ ਭਰਾ ਦੀ ਇਸ ਤਰਾਂ ਹੋਈ ਮੌਤ ਕਿ ਦੇਖ ਕੇ ਹਰ ਕਿਸੇ ਦੀ ਨਿਕਲੀ ਧਾਹ-ਦੇਖੋ ਪੂਰੀ ਖ਼ਬਰ

ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ’ਚ ਅੱਜ ਦੁਪਹਿਰੇ ਇਕ ਨਿੱਜੀ ਸਕੂਲ ਵਿਖੇ ਨਰਸਰੀ ਜਮਾਤ ’ਚ ਪੜ੍ਹਦੇ ਬੱਚੇ ਮਹਿਤਾਬ ਸਿੰਘ (6) ਪੁੱਤਰ ਸਰਵਨ ਸਿੰਘ ਦੀ ਸਕੂਲ ਤੋਂ ਵਾਪਸੀ ਸਮੇਂ ਸਕੂਲ ਦੀ ਵੈਨ ਹੇਠ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਇਹ ਇਕਲੌਤਾ ਮੁੰਡਾ ਦੋ ਭੈਣਾਂ ਦਾ ਭਰਾ ਸੀ, ਜਿਸ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਉੱਥੇ ਹੀ ਇਸ ਹਾਦਸੇ ’ਚ ਇਕ ਹੋਰ ਬੱਚਾ ਗੁਰਨੂਰ ਸਿੰਘ (6) ਪੁੱਤਰ ਅਵਤਾਰ ਸਿੰਘ ਜ਼ਖਮੀ ਹੋ ਗਿਆ।

ਪਿੰਡ ਵਾਸੀਆਂ ਮੁਤਾਬਕ ਸਕੂਲ ਵੈਨ ਪਿੰਡ ਦੀ ਹੈ ਅਤੇ ਉਸ ਦੀ ਹਾਲਤ ਚੰਗੀ ਨਹੀਂ ਹੈ। ਚਾਲਕ ਨੂੰ ਵਾਰ-ਵਾਰ ਕਹਿਣ ’ਤੇ ਵੀ ਵੈਨ ਨੂੰ ਠੀਕ ਨਹੀਂ ਕਰਵਾਇਆ ਗਿਆ। ਫ਼ਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕਾਨੂੰਨੀ ਕਾਰਵਾਈ ਅਜੇ ਤੱਕ ਨਹੀਂ ਸੀ ਹੋਈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.