ਹੁਣੇ ਹੁਣੇ ਪੰਜਾਬ ਚ’ 3 ਤੋਂ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਬਾਰੇ ਆਈ ਵੱਡੀ ਖ਼ਬਰ-ਲੋਕਾਂ ਚ’ ਛਾਈ ਖੁਸ਼ੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਗਮਨ ਤੋਂ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤੇਵਰ ਤਿੱਖੇ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਇਸ ਵਾਰੀ ਵਿਧਾਨ ਸਭਾ ਸੈਸ਼ਨ ’ਚ ਬਿਜਲੀ ਸਮਝੌਤੇ ਖ਼ਤਮ ਹੋਣਗੇ ਤੇ ਪੰਜਾਬ ਦੇ ਜਿਨ੍ਹਾਂ ਲੋਕਾਂ ਨੂੰ ਬਿਜਲੀ 12 ਰੁਪਏ ’ਚ ਦਿੱਤੀ ਜਾ ਰਹੀ ਹੈ, ਉਨ੍ਹਾਂ ਨੂੰ ਹਰ ਹਾਲ ’ਚ ਤਿੰਨ ਤੋਂ ਪੰਜ ਰੁਪਏ ’ਚ ਦਿੱਤੀ ਜਾਵੇਗੀ। ਖੇਤੀ ਕਾਨੂੰਨਾਂ ’ਚ ਸੋਧ ਨਹੀਂ ਕੀਤੀ ਜਾਵੇਗੀ, ਬਲਕਿ ਉਨ੍ਹਾਂ ਨੂੰ ਰੱਦ ਕਰਵਾਇਆ ਜਾਵੇਗਾ। ਜੇਕਰ ਸਰਕਾਰ ਉਨ੍ਹਾਂ ਨੂੰ ਰੱਦ ਨਹੀਂ ਕਰੇਗੀ ਤਾਂ ਵਿਧਾਇਕ ਇਨ੍ਹਾਂ ਨੂੰ ਰੱਦ ਕਰਵਾਉਣਗੇ।

ਸਿੱਧੂ ਵੀਰਵਾਰ ਨੂੰ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮਗਰੋਂ ਬਟਾਲਾ ਰੋਡ ਸਥਿਤ ਏਐੱਸ ਫਾਰਮ ’ਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਹਲਕੇ ’ਚ 42 ਕਰੋੜ ਰੁਪਏ ਦੇ ਕਰੀਬ ਹੋਣ ਵਾਲੇ ਕਾਰਜਾਂ ਦਾ ਉਦਘਾਟਨ ਕੀਤਾ। ਬਾਅਦ ’ਚ ਉਕਤ ਫਾਰਮ ’ਚ ਉਹ 360 ਲੋਕਾਂ ਨੂੰ ਕੱਚੇ ਘਰਾਂ ਦੀਆਂ ਛੱਤਾਂ ਨੂੰ ਪੱਕਾ ਕਰਨ ਲਈ ਗਰਾਂਟ ਦੇਣ ਪਹੁੰਚੇ ਸਨ।

ਹਰ ਪਰਿਵਾਰ ਨੂੰ ਕੱਚੀ ਛੱਤ ਲਈ 1.70 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਣੀ ਹੈ। ਏਐੱਸ ਫਾਰਮ ’ਚ ਹੋਏ ਪ੍ਰੋਗਰਾਮ ਦੌਰਾਨ ਉਨ੍ਹਾਂ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਜਨਮਭੂਮੀ ਪਟਿਆਲਾ ਹੈ, ਪਰ ਅੰਮ੍ਰਿਤਸਰ ਉਨ੍ਹਾਂ ਦੀ ਕਰਮਭੂਮੀ ਹੈ ਤੇ ਇਸ ਕਰਮਭੂਮੀ ਨੂੰ ਉਹ ਕਿਸੇ ਵੀ ਕੀਮਤ ’ਤੇ ਨਹੀਂ ਛੱਡ ਸਕਦੇ। ਗੁਰੂ ਨਗਰੀ ਦਾ ਭਰੋਸਾ ਕਿਸੇ ਵੀ ਕੀਮਤ ’ਤੇ ਨਹੀਂ ਟੁੱਟਣ ਦੇਣਗੇ।

ਇਸ ਲਈ ਉਨ੍ਹਾਂ ਨੂੰ ਭਾਵੇਂ ਸਭ ਕੁਝ ਛੱਡਣਾ ਪਵੇ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 17 ਰੁਪਏ ਪ੍ਰਤੀ ਯੂਨਿਟ ਬਿਜਲੀ ਬਲੈਕ ’ਚ ਖ਼ਰੀਦੀ ਸੀ। ਇਸ ਲਈ ਉਹ ਚੈਲੰਜ ਕਰਦੇ ਹਨ ਕਿ ਇਸ ’ਤੇ ਕੋਈ ਉਨ੍ਹਾਂ ਨਾਲ ਬਹਿਸ ਕਰਨਾ ਚਾਹੇ ਤਾਂ ਉਹ ਕਰ ਸਕਦਾ ਹੈ। ਉਨ੍ਹਾਂ ਪੰਜਾਬ ਦੇ ਉੱਪਰ 65 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਕਰ ਦਿੱਤਾ ਤੇ ਅੱਠ ਹਜ਼ਾਰ ਕਰੋੜ ਰੁਪਏ ਬਿਨਾਂ ਬਿਜਲੀ ਖ਼ਰੀਦੇ ਹੀ ਕੰਪਨੀਆਂ ਨੂੰ ਦੇ ਦਿੱਤੇ ਜਿਹੜਾ ਸਰਾਸਰ ਗ਼ਲਤ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਾਰਨਾਂ ਕਰ ਕੇ ਉਹ ਘਰ ਬੈਠ ਗਏ ਸਨ ਪਰ ਹਾਈ ਕਮਾਨ ਨੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਣੋ ਤੇ ਐਲਾਨ ਕੀਤਾ ਕਿ ਜਿਵੇਂ ਪੰਜਾਬ ਦੇ ਲੋਕ ਸਿਰਜਣਾ ਚਾਹੁੰਦੇ ਹਨ, ਉਸੇ ਤਰ੍ਹਾਂ ਪੰਜਾਬ ਸਿਰਜਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਹੋਵੇਗਾ। ਖੇਤੀ ਕਾਨੂੰਨ ਵੀ ਹਰ ਹਾਲ ’ਚ ਰੱਦ ਕੀਤੇ ਜਾਣਗੇ।

Leave a Reply

Your email address will not be published. Required fields are marked *