ਏਥੇ ਆਏ ਭੂਚਾਲ ਨੇ ਮਚਾ ਦਿੱਤੀ ਵੱਡੀ ਤਬਾਹੀ-ਮੌਕੇ ਤੇ 724 ਲੋਕਾਂ ਦੀ ਹੋ ਗਈ ਮੌਤ

ਬੀਤੀ ਦਿਨੀਂ ਹੈਤੀ ‘ਚ ਆਏ ਭੂਚਾਲ ਕਾਰਨ ਭਾਰੀ ਤਬਾਹੀ ਮਚ ਗਈ ਹੈ। 7.2 ਦੀ ਤੀਬਰਤਾ ਵਾਲੇ ਭੂਚਾਲ ਤੋਂ ਬਾਅਦ ਹੈਤੀ ਦੀਆਂ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਸਨ। ਭੂਚਾਲ ਕਾਰਨ ਹੁਣ ਤੱਕ 724 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2800 ਲੋਕ ਜ਼ਖਮੀ ਹੋ ਗਏ ਹਨ।

ਉਥੇ ਹੀ ਦੂਜੇ ਪਾਸੇ ਬਚਾਅ ਟੀਮਾਂ ਵੱਲੋਂ ਰੈਸਕਿਊ ਆਪਰੇਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਢਹਿ-ਢੇਰੀ ਹੋਏ ਮਲਬੇ ‘ਚੋ ਲੋਕਾਂ ਦੀ ਭਾਲ ਕੀਤੀ ਜਾ ਸਕੇ।ਸਥਾਨਕ ਮੀਡੀਆ ਮੁਤਾਬਕ ਭੂਚਾਲ ਕਾਰਨ ਹੋਈ ਤਬਾਹੀ ਪਿਛੋ ਢਹਿ-ਢੇਰੀ ਹੋਈਆਂ ਇਮਾਰਤਾਂ ਦੇ ਮਲਬੇ ਹੇਠਾਂ ਅਜੇ ਵੀ ਸੈਂਕੜੇਂ ਲੋਕ ਫਸੇ ਹੋਏ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਦੌਰਾਨ ਦੱਸ ਦੇਈਆ ਕਿ ਮੌਤਾਂ ਦੀ ਗਿਣਤੀ ਦਾ ਵਧਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਬੀਤੇ ਦਿਨ ਹੈਤੀ ਦੇ ਤੱਟਵਰਤੀ ਇਲਾਕਿਆਂ ‘ਚ ਭੂਚਾਲ ਦੇ ਜ਼ਬਰਸਦਤ ਝਟਕੇ ਮਹਿਸੂਸ ਕੀਤੇ ਗਏ ਸਨ। ਮਾਹਰਾਂ ਮੁਤਾਬਕ 7.2 ਦੀ ਤੀਬਰਤਾ ਵਾਲਾ ਭੂਚਾਲ ਆਇਆ ਜਿਸ ਨੇ ਹੈਤੀ ਦੇ ਤੱਟਵਰਤੀ ਇਲਾਕਿਆਂ ਦੀਆਂ ਕਈ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਸੈਂਕੜੇ ਲੋਕਾਂ ਦੀ ਜਾਨ ਲੈ ਲਈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.