ਅਫਗਾਨਿਸਤਾਨ ਵਿਚ ਤਾਲਿਬਾਨ ਇਕ ਵਾਰ ਫਿਰ ਤੋਂ ਸੱਤਾ ਵਿਚ ਪਰਤ ਆਇਆ ਹੈ। ਤਾਲਿਬਾਨ ਰਾਜ ਦੀ ਸ਼ੁਰੂਆਤ ਹੁੰਦੇ ਹੀ ਕਈ ਥਾਂ ਹਿੰਸਕ ਘਟਨਾਵਾਂ ਸਾਹਮਣੇ ਆਈ ਹੈ। ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ’ਤੇ ਭਾਰੀ ਭੀਡ਼ ਇਕੱਠੀ ਹੋ ਗਈ।
ਇਸ ਦੌਰਾਨ ਅਫ਼ਗਾਨਿਸਤਾਨ ਵਿਚ ਰਹਿ ਰਹੇ ਕਈ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਵੀ ਸਰਕਾਰ ਨੂੰ ਚਿੰਤਾ ਹੋਣ ਲੱਗੀ ਹੈ। ਇਸ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਤੀਕਿਰਿਆ ਆਈ ਹੈ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ਵਿਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ। ਪੁਰੀ ਨੇ ਇਹ ਜਵਾਬ ਉਸ ਗੱਲ ’ਤੇ ਦਿੱਤਾ, ਜਿਸ ਵਿਚ ਉਨ੍ਹਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ