ਰੱਖੜੀ ਮੌਕੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ ਭੈਣਾਂ ਨੂੰ ਤੋਹਫ਼ਾ ਦਿੰਦਿਆਂ ਇਸ ਦਿਨ ਲਈ ਸੀ. ਟੀ. ਯੂ. ਦੀਆਂ ਬੱਸਾਂ ਵਿਚ ਸਫ਼ਰ ਕਰਨ ’ਤੇ ਕੋਈ ਕਿਰਾਇਆ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਹੁਕਮ ਅਨੁਸਾਰ ਟ੍ਰਾਈਸਿਟੀ ਰੂਟ ’ਤੇ ਸੀ. ਟੀ. ਯੂ. ਦੀਆਂ ਏਅਰ ਕੰਡੀਸ਼ਨਡ (ਏ. ਸੀ.) ਅਤੇ ਨਾਨ-ਏ. ਸੀ. ਬੱਸਾਂ ਵਿਚ ਔਰਤਾਂ ਦਾ ਕਿਰਾਇਆ ਨਹੀਂ ਲੱਗੇਗਾ।ਹਾਲਾਂਕਿ ਲੰਬੀ ਦੂਰੀ ਦੀਆਂ ਬੱਸਾਂ ਵਿਚ ਸਫ਼ਰ ਕਰਨ ’ਤੇ ਔਰਤਾਂ ਨੂੰ ਕਿਰਾਇਆ ਦੇਣਾ ਪਵੇਗਾ।
ਰੱਖੜੀ ਦੇ ਤਿਓਹਾਰ ਮੌਕੇ ਬਜ਼ਾਰਾਂ ‘ਚ ਖੂਬ ਰੌਣਕ ਲੱਗੀ ਹੋਈ ਹੈ ਅਤੇ ਆਪਣੇ ਭਰਾਵਾਂ ਦੇ ਗੁੱਟ ‘ਤੇ ਸੋਹਣੀਆਂ-ਸੋਹਣੀਆਂ ਰੱਖੜੀਆਂ ਸਜਾਉਣ ਲਈ ਭੈਣਾਂ ਵੱਲੋਂ ਖ਼ਰੀਦਦਾਰੀ ਕੀਤੀ ਜਾ ਰਹੀ ਹੈ।ਹਰ ਭੈਣ ਨੂੰ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਦਾ ਚਾਅ ਹੁੰਦਾ ਹੈ। ਤਿਉਹਾਰੀ ਸੀਜ਼ਨ ਹੋਣ ਦੇ ਨਾਲ-ਨਾਲ ਦੁਕਾਨਦਾਰਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ